ਪਿੰਡ ਸੇਰਪੁਰ ਖੁਰਦ ਦੀ ਸੰਗਤਾਂ ਵੱਲੋਂ"ਖੇਤੀ ਬਿੱਲਾ ਖਿਲਾਫ ਸੰਘਰਸ਼ ਨੂੰ  ਹੋਰ ਤਿੱਖਾ ਕਰਨ ਲਈ ਦਿੱਲੀ ਵੱਲ ਕੂਚ

ਜਗਰਾਉਂ,  ਦਸੰਬਰ 2020  (ਰਾਣਾ ਸ਼ੇਖਦੌਲਤ) ਮੋਦੀ ਸਰਕਾਰ ਨੇ ਖੇਤੀ ਮਾਰੂ ਕਾਨੂੰਨ ਬਿੱਲਾ ਨੂੰ ਪਾਸ ਕਰਕੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਪਰ ਕਿਸਾਨ ਜੱਥੇਬੰਦੀਆਂ ਇਹ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਵਾਪਿਸ ਆਉਣ ਗਈਆਂ ਅੱਜ ਇਸ ਕਿਸਾਨੀ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਪਿੰਡ ਸੇਰਪੁਰ ਖੁਰਦ ਦੇ ਕਿਸਾਨ ਆਗੂਆਂ ਨੇ ਦਿੱਲੀ ਵੱਲ ਕੂਚ ਕਰ ਦਿੱਤਾ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਾਡੇ ਪਿੰਡ ਦੇ ਕਿਸਾਨ ਦਿੱਲੀ ਪਹੁੰਚੇ ਹੋਏ ਹਨ ਅਤੇ ਹੁਣ ਇੱਕ ਹੋਰ ਜੱਥਾ ਦਿੱਲੀ ਵੱਲ ਤੁਰ ਪਿਆ ਹੈ ਅਤੇ ਕਿਹਾ ਜਿਨ੍ਹਾਂ ਚਿਰ ਮੋਦੀ ਸਰਕਾਰ ਆਪਣੇ ਬਣਾਏ ਹੋਏ ਗੰਦੇ ਕਾਨੂੰਨ ਨੂੰ ਵਾਪਿਸ ਨਹੀਂ ਲਵੇਗੀ ਉਨ੍ਹਾਂ ਚਿਰ ਅਸੀਂ ਦਿੱਲੀ ਹੀ ਬੈਠਾਂਗੇ ਉਨ੍ਹਾਂ ਸਾਰੇ ਕਿਸਨਾਂ ਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਲਈ ਅਤੇ ਉਨ੍ਹਾਂ ਦਾਨੀ ਸੱਜਣਾਂ ਦਾ ਧੰਨਵਾਦ ਵੀ ਕੀਤਾ ਜੋ ਇਸ ਸੰਘਰਸ਼ ਵਿੱਚ ਕਿਸਾਨਾਂ ਦੀ ਮੱਦਦ ਲਈ ਅੱਗੇ ਆਏ ਹਨ ਕਿਹਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਬਿੱਲਾ ਨੂੰ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਇਸ ਕਰਕੇ ਕਿਸਾਨ ਜੱਥੇਬੰਦੀਆਂ ਲਗਾਤਾਰ 2 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਨੇ ਅਤੇ ਇਸ ਜੰਗ ਨੂੰ ਜਾਰੂਰ ਜਿੱਤਾਗੇ