ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਸ਼ੰਭੂ ਬਾਰਡਰ ਤੇ ਲੰਗਰ ਤਿਆਰ ਕਰਦੇ ਹੋਏ

ਮਹਿਲ ਕਲਾਂ /ਬਰਨਾਲਾ- ਦਸੰਬਰ  2020  (ਗੁਰਸੇਵਕ ਸਿੰਘ ਸੋਹੀ)-

ਸੈਂਟਰ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਹੋਏ ਕਾਲੇ ਕਾਨੂੰਨ ਵਾਪਸ ਕਰਵਾਉਣ ਦੇ ਲਈ ਦਿੱਲੀ ਵਿਖੇ ਸੰਭੂ ਬਾਰਡਰ ਤੇ ਅਦੋਲਨ ਵਿੱਚ ਠੰਢੀਆਂ ਰਾਤਾਂ ਵਿੱਚ ਮੋਰਚੇ ਤੇ ਭਾਰਤੀ ਕਿਸਾਨ ਰਾਜੇਵਾਲ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਦੀ ਅਗਵਾਈ ਵਿੱਚ ਤਰ੍ਹਾਂ-ਤਰ੍ਹਾਂ ਦੇ ਲੰਗਰ ਤਿਆਰ ਕੀਤੇ ਜਾਂਦੇ ਹਨ। ਜਿਸ ਤਰ੍ਹਾਂ ਪੂਰਾ ਭਾਰਤ ਅੱਜ ਕਿਸਾਨਾਂ ਦੇ ਨਾਲ ਖਡ਼੍ਹਾ ਹੈ ਅਤੇ ਬਾਹਰਲੇ ਮੁਲਕਾਂ ਦੇ ਵਿੱਚੋਂ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗਿਆਨੀ ਨਿਰਭੈ ਸਿੰਘ ਨੇ ਦੱਸਿਆ ਹੈ ਕਿ ਕਾਲੇ ਕਾਨੂੰਨ ਜਦੋਂ ਤੱਕ ਮੋਦੀ ਸਰਕਾਰ ਵਾਪਸ ਨਹੀਂ ਲਵੇਗੀ ਤਾਂ ਅਸੀਂ ਘਰ ਨਹੀਂ ਆਵਾਂਗੇ। ਉਨ੍ਹਾਂ ਕਿਹਾ ਜਿਸ ਤਰ੍ਹਾਂ ਮੋਦੀ ਸਰਕਾਰ ਪੰਜਾਬ ਨੂੰ ਵੇਚ ਰਹੀ ਹੈ ਤਾਂ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਸੰਵਿਧਾਨ ਅਨੁਸਾਰ ਸੂਬਿਆਂ ਨੂੰ ਵੱਧ ਅਧਿਕਾਰ ਦਿੱਤੇ ਗਏ ਹਨ ਤਾਂ ਸੂਬਾ ਸਰਕਾਰਾਂ ਵੀ ਇਸ ਵੱਲ ਕੋਈ ਤਵੱਜੋ ਨਹੀਂ ਦੇ ਰਹੀਆਂ ਸਗੋਂ ਭਾਰਤੀ ਸੰਵਿਧਾਨ ਦੀ ਉਲੰਘਣਾ ਕਰਕੇ ਸਗੋਂ ਕਿਸਾਨੀ ਕਿੱਤੇ ਨੂੰ ਉਜਾੜਨਾ ਲਈ ਨੀਤੀਆਂ ਘੜ ਰਹੀ ਹੈ ।ਇਸ ਸਮੇਂ ਉਨ੍ਹਾਂ ਨਾਲ ਜਸਮੇਲ ਸਿੰਘ ਚੰਨਣਵਾਲ, ਨਿਰਭੈ ਸਿੰਘ ਛੀਨੀਵਾਲ ਕਲਾਂ ,ਹਰਦੇਵ ਸਿੰਘ ਕਾਕਾ ਮੀਤ ਪ੍ਰਧਾਨ,ਮੁਖਤਿਆਰ ਸਿੰਘ ਬੀਹਲਾ,ਬਾਰੂ ਸਿੰਘ ਨੰਬਰਦਾਰ, ਅਮਰ ਰੰਧਾਵਾ ਬੀਹਲਾ  ਖੁਰਦ, ਸਾਧੂ ਸਿੰਘ ਛੀਨੀਵਾਲ ਕਲਾਂ,ਸਿਮਰਜੀਤ ਸਿੰਘ ਬੀਹਲਾ  ਖੁਰਦ,ਬਿੱਟੂ ਮੈਂਬਰ ਬੀਹਲਾ,ਅਮਰਪ੍ਰੀਤ ਰੰਧਾਵਾ,ਤੇਜਪਾਲ ਜੌਹਲ,ਕਰਤਾਰ ਸਿੰਘ ਕਰੋ ਜਾਂ ਮਰੋ ਦੇ ਤਹਿਤ ਇਸ ਸੰਘਰਸ਼ ਵਿਚ ਡਟੇ ਹੋਏ ਹਨ।