ਆਲ ਇੰਡੀਆ ਮੈਡੀਕਲ ਫੈਡਰੇਸ਼ਨ ਵੱਲੋਂ ਪੰਜਾਬ ਸਮੇਤ  8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ।

ਮਹਿਲ ਕਲਾਂ/ਬਰਨਾਲਾ-ਦਸੰਬਰ  2020 -(ਗੁਰਸੇਵਕ ਸੋਹੀ)

ਆਲ ਇੰਡੀਆ ਮੈਡੀਕਲ ਫੈਡਰੇਸ਼ਨ (ਰਜਿ 49039)ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਵੱਲੋਂ ਸਾਂਝੇ ਤੌਰ ਤੇ ਫੈਸਲਾ ਕੀਤਾ ਗਿਆ ਹੈ ਕਿ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਲਗਾਤਾਰ ਕਿਸਾਨੀ ਸੰਘਰਸ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਅਤੇ ਹਰ ਤਰ੍ਹਾਂ ਦੇ ਸੰਘਰਸ਼ ਵਿਚ ਭਰਵੇਂ ਇਕੱਠਾਂ ਨਾਲ ਸ਼ਮੂਲੀਅਤ ਕੀਤੀ ਗਈ ਹੈ ,ਉਸੇ ਤਰ੍ਹਾਂ 8 ਦਸੰਬਰ ਨੂੰ ਪੂਰਨ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਜਾਵੇ । 

ਪੰਜਾਬ ਸਟੇਟ ਆਗੂ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਬੇਨਤੀ ਵੀ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਜ਼ਿਲ੍ਹੇ ਅੰਦਰ ਬਲਾਕ ਪੱਧਰ ਤੇ ਕਿਸਾਨੀ ਜਥੇਬੰਦੀਆਂ ਅਤੇ  ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ  ਬਣਾਉਣ  ਅਤੇ ਇਸ ਦੀ ਰਿਪੋਰਟ ਸਟੇਟ ਆਗੂਆਂ ਕੋਲ ਪਹੁੰਚਦੀ ਕੀਤੀ ਜਾਵੇ । ਇਹ ਵਿਚਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਫ਼ੈਡਰੇਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ,ਡਾ ਜਸਵਿੰਦਰ ਕਾਲਖ ਜਰਨਲ ਸਕੱਤਰ ਪੰਜਾਬ ਅਤੇ ਆਲ ਇੰਡੀਆ ਫੈਡਰੇਸ਼ਨ ਦੇ ਮੈਂਬਰ ਡਾ ਮਹਿੰਦਰ ਸਿੰਘ ਸੈਦੋਕੇ, ਡਾ ਠਾਕੁਰਜੀਤ ਸਿੰਘ ਡਾ ਜਗਦੀਸ਼  ਲਾਲ ਆਦਿ ਨੇ ਸਾਂਝੇ ਕੀਤੇ  ।