ਗ਼ਦਰੀ ਬਾਬਿਆਂ ਦੀ ਯਾਦ ਚ ਹੋਣ ਵਾਲਾ ਢੁੱਡੀਕੇ ਦਾ ਮੇਲਾ ਰੱਦ  ਪ੍ਰਧਾਨ ਮਾਸਟਰ ਗੁਰਚਰਨ ਸਿੰਘ

ਅਜੀਤਵਾਲ, ਦਸੰਬਰ  2020 -( ਬਲਵੀਰ ਸਿੰਘ ਬਾਠ) 

ਇਤਿਹਾਸਕ ਪਿੰਡ ਢੁੱਡੀਕੇ ਜੋ ਗਦਰੀ ਬਾਬਿਆਂ ਦੇ ਨਾਮ ਨਾਲ ਪ੍ਰਸਿੱਧ ਹੈ, ਗਦਰੀ ਬਾਬਿਆਂ ਦੀ ਯਾਦ ਵਿੱਚ ਹਰੇਕ ਸਾਲ ਮੇਲਾ ਮਨਾਇਆ ਜਾਂਦਾ ਹੈ।ਇਸ ਸਾਲ ਮੇਲਾ ਮੌਜੂਦਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਸੀ ਜੋ 8 ਦਸੰਬਰ ਦੇ ਭਾਰਤ ਬੰਦ ਦੀ ਕਾਲ ਤੇ ਰੱਦ ਕੀਤਾ ਗਿਆ । ਗਦਰੀ ਬਾਬਿਆਂ ਦੀ ਯਾਦ ਵਿੱਚ ਬਣੀ ਲਾਟ ਤੇ ਦੇਸ਼ ਭਗਤ ਗਦਰੀ ਬਾਬੇ ਯਾਦਗਾਰ ਕਮੇਟੀ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਗਦਰ ਲਹਿਰ ਦਾ ਝੰਡਾ ਝੁਲਾਉਣ ਦੀ ਰਸਮ ਗੁਰਦਰਸ਼ਨ ਸਿੰਘ ਪਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਚਰਨ ਸਿੰਘ ਢੁੱਡੀਕੇ ਵਲੋਂ ਕੀਤੀ ਗਈ । ਇਸ ਮੌਕੇ ਜਗਤਾਰ ਸਿੰਘ ਧਾਲੀਵਾਲ ਸਾਬਕਾ ਸਰਪੰਚ, ਕਮੇਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ, ਮੀਤ ਪ੍ਰਧਾਨ ਮਾਸਟਰ ਜੈਕਬ, ਸਕੱਤਰ ਦਵਿੰਦਰ ਸਿੰਘ ਮਧੋਲਾ, ਮਾਸਟਰ ਗੋਪਾਲ ਸਿੰਘ ਖਜਾਨਚੀ, ਤਰਸੇਮ ਸਿੰਘ ਤੇ ਮਾਸਟਰ ਹਰੀ ਸਿੰਘ ਢੁੱਡੀਕੇ ਪ੍ਰੈਸ ਸਕੱਤਰ, ਹਰਜਿੰਦਰ ਸਿੰਘ ਬੱਗਾ , ਯੂਨੀਅਨ ਦੇ ਆਗੂ ਸਤਨਾਮ ਸਿੰਘ ਬਾਬਾ, ਗੁਰਮੀਤ ਸਿੰਘ ਪੰਨੂ ,ਪਲਵਿੰਦਰ ਸਿੰਘ ਗੋਲੂ ਹਾਜਰ ਸਨ ।