ਮਹਿਲ ਕਲਾਂ/ਬਰਨਾਲਾ-ਦਸੰਬਰ 2020- (ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਜੋ 3 ਆਰਡੀਨੈਂਸ ਪਾਸ ਕੀਤੇ ਹਨ ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਅੱਜ ਬਰਨਾਲੇ ਦੇ ਵਿਚ ਵਿਕਾਸ ਪੁਰਸ਼ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਨਗਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਕਿਹਾ ਹੈ ਕਿ ਹਰ ਵਰਗ ਦੇ ਕਿਸਾਨ ਮਜ਼ਦੂਰ ਨੂੰ ਦਿੱਲੀ ਜਾਣਾ ਚਾਹੀਦਾ ਹੈ ਤਾਂ ਹੀ ਅਸੀਂ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਜਿੱਤ ਪ੍ਰਾਪਤ ਕਰ ਸਕਾਂਗੇ। ਸੂਬੇ ਦੇ ਕਿਸਾਨ ,ਮਾਤਾ ,ਭੈਣਾਂ ਬਜ਼ੁਰਗਾਂ ਵੱਲੋਂ ਲਗਾਤਾਰ ਦਿੱਲੀ ਵਿਖੇ ਕੜਾਕੇ ਦੀ ਠੰਢ ਵਿੱਚ ਦਿਨ-ਰਾਤ ਜ਼ੋਰਦਾਰ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ।ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਦਿੱਲੀ ਜਾ ਕੇ ਸੰਘਰਸ਼ ਕਰਨਾ ਹਰ ਵਰਗ ਦੇ ਲਈ ਸਮੇਂ ਦੀ ਮੁੱਖ ਲੋਡ਼ ਹੈ। ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਮੌੜ ਨੇ ਕਿਹਾ ਹੈ ਕਿ ਹਰ ਇਨਸਾਨ ਨੂੰ ਜਾਤ-ਪਾਤ,ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਪਾਸ ਕੀਤੇ ਨੇ ਉਨ੍ਹਾਂ ਨੂੰ ਫੇਲ੍ਹ ਕਰਨ ਦੇ ਲਈ ਅੰਦੋਲਨ ਵਿੱਢ ਕੇ ਆਰ-ਪਾਰ ਦੀ ਲੜੀ ਜਾ ਰਹੀ ਲੜਾਈ ਦੇ ਵਿੱਚ ਕਾਫ਼ਲੇ ਬੰਨ੍ਹ ਕੇ ਦਿੱਲੀ ਜਾਨ ਲਈ ਪੁਰ ਜ਼ੋਰ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ। ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ। ਇਸ ਸਮੇਂ ਦੀਪ ਸੰਘੇੜਾ ਪੀਏ ਕੇਵਲ ਢਿੱਲੋਂ, ਹੈਪੀ ਢਿੱਲੋਂ, ਸੁੱਖੀ ਐਮ ਸੀ, ਹਰਿੰਦਰ ਚਹਿਲ, ਸੁਰਜੀਤ ਸ਼ਰਮਾ, ਡਾ ਇਕਬਾਲ ਸਿੰਘ, ਜਸਮੇਲ ਡੇਅਰੀ ਵਾਲਾ, ਭੁਪਿੰਦਰ ਸਿੰਘ ਜਲੂਰ, ਜ਼ਿਲ੍ਹਾ ਕਾਂਗਰਸ ਯੂਥ ਦੇ ਪ੍ਰਧਾਨ ਹਰਦੀਪ ਸਿੰਘ ਸੋਢੀ ਨੇ ਰੋਸ ਪ੍ਰਦਰਸ਼ਨ ਕਰਨ ਵਿੱਚ ਵੱਡਾ ਯੋਗਦਾਨ ਪਾਇਆ