ਮਹਿਲ ਕਲਾਂ/ਬਰਨਾਲਾ-ਦਸੰਬਰ 2020 - (ਗੁਰਸੇਵਕ ਸਿੰਘ ਸੋਹੀ )-
ਮੋਦੀ ਸਰਕਾਰ ਨੇ ਕਿਸਾਨ ਮਾਰੂ 3 ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਪੰਜਾਬ ਦੇ ਕਿਸਾਨ ਯੂਨੀਅਨਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰ ਕੇ ਹੀ ਦਮ ਲੈਣਗੀਆਂ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਲੋਕ ਗਾਇਕ ਜਗਰਾਜ ਸਿੰਘ ਦੀਵਾਨਾ ਕੈਨੇਡਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੇ ਲਈ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 2 ਮਹੀਨਿਆਂ ਤੋਂ ਲਗਾਤਾਰ ਕਰੋ ਜਾਂ ਮਰੋ ਦੇ ਤਹਿਤ ਰੇਲਵੇ ਸਟੇਸ਼ਨ ਵੱਡੇ ਮੌਲ ਅਤੇ ਰਿਲਾਇੰਸ ਦੇ ਪਟਰੌਲ ਪੰਪਾਂ ਤੇ ਦਿਨ ਰਾਤ ਕਿਸਾਨਾਂ ਅਤੇ ਔਰਤਾਂ,ਬੱਚੇ ਬਜ਼ੁਰਗਾਂ ਵੱਲੋਂ ਜ਼ੋਰਦਾਰ ਅਤੇ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀ ਸਲਾਹ ਲਏ ਬਿਨਾਂ ਹੀ 3 ਕਿਸਾਨ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਹਨ ਜੋ ਕਿ ਕਿਸਾਨ ਵਿਰੋਧੀ ਅਤੇ ਨਿੰਦਣਯੋਗ ਹਨ। ਇਸ ਫੈਸਲਿਆਂ ਦੇ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਡਟ ਕੇ ਦੇਣਾਂ ਚਾਹੀਦਾ ਹੈ। ਲੋਕ ਗਾਇਕ ਜਗਰਾਜ ਸਿੰਘ ਜੀ ਨੇ ਪੰਜਾਬ ਵਾਸੀਆਂ ਨੂੰ ਕਿਹਾ ਆਪਣੇ ਕੰਮਾਂਕਾਰਾਂ ਤੋਂ ਗੁਰੇਜ਼ ਕਰ ਕੇ ਸੈਂਟਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਦਾ ਤਿੱਖਾ ਅਤੇ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਇਸ ਲਈ ਆਰਡੀਨੈਂਸ ਕਿਸਾਨ ਖੇਤੀ ਵਿਰੋਧੀ ਹੋਣ ਕਰਕੇ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ ਅਤੇ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋ ਜਾਣਗੇ। ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਹੋ ਜਾਵੇਗੀ । ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰ ਕੇ ਹੀ ਦਮ ਲੈਣਗੇ ।