ਸਿਧਵਾਂ ਬੇਟ (ਜਸਮੇਲ ਗਾਲਿਬ)ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵਿਆ ਛੱਡ ਕੇ ਖੇਤੀ ਕਨੂੰਨਾਂ ਨੂੰ ਮੁੱਢੋਂ ਰੱਦ ਕਰੇ ਕਿਸਾਨ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਨੇ ਚਾਹੀਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਅਤੇ ਕੈਪਟਨ ਬਲੌਰ ਸਿੰਘ ਭੰਮੀਪੁਰਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਕਿਸਾਨ ਅੱਜ ਆਪਣੇ ਪਰਿਵਾਰਾਂ ਨੂੰ ਆਪਣੇ ਘਰਾਂ ਵਿੱਚ ਛੱਡ ਕੇ ਦਿੱਲੀ ਦੀਆਂ ਸੜਕਾਂ ਤੇ ਠੰਢੀਆਂ ਰਾਤਾਂ ਕੱਟਣ ਲਈ ਕੇਂਦਰ ਸਰਕਾਰ ਨੇ ਮਜਬੂਰ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਭਰਾਵਾਂ ਤੇ ਅੰਨਦਾਤਾ ਨੇ ਆਜ਼ਾਦੀ ਤੋਂ ਬਾਅਦ ਦੇ ਅੰਨ ਭੰਡਾਰ ਪੈਦਾ ਕਰ ਕੇ ਆਪਣਾ ਯੋਗਦਾਨ ਪਾ ਰਹੇ ਹਨ।ਉਨ੍ਹਾਂ ਕਿਹਾ ਹੈ ਕਿ ਉਹ ਕਿਹਾ ਕਿ ਕੇਂਦਰ ਸਰਕਾਰ ਨੂੰ ਧਿਆਨ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਇਕ ਨਾਮੀ ਦਾ ਚੱਕਾ ਕਿਸਾਨਾਂ ਦੇ ਨਾਲ ਹੀ ਘੁੰਮਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਹਕੂਕਾਂ ਨੂਂਆਪਣੀਆਂ ਮਨਮਾਨੀਆਂ ਹੇਠ ਨਾ ਲਤਾੜੇ ਇੰਨੇ ਕਾਲੇ ਕਨੂੰਨਾਂ ਦੀਆਂ ਫਾਈਲਾਂ ਨੂੰ ਰੱਦ ਕਰਕੇ ਜਲਦੀ ਤੋਂ ਜਲਦੀ ਨੂੰ ਰੱਦ ਕਰ ਦੇਣੇ ਚਾਹੀਦੇ ਹਨ