You are here

ਦਿੱਲੀ ਕਿਸਾਨੀ ਧਰਨੇ ਲਈ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਦੀ ਅਗਵਾਈ ਵਿੱਚ ਡਾਕਟਰੀ ਟੀਮ ਰਵਾਨਾ..

ਮਹਿਲ ਕਲਾਂ /ਬਰਨਾਲਾ -ਦਸੰਬਰ 2020 (ਗੁਰਸੇਵਕ ਸਿੰਘ ਸੋਹੀ) -

 ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ ਧਰਨੇ ਤੇ ਬੈਠੇ ਆਪਣੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। 

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ,,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਕਾਲਖ ਅਤੇ ਸੂਬਾ ਵਿੱਤ ਸਕੱਤਰ ਡਾ  ਮਾਘ ਸਿੰਘ ਮਾਣਕੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚੋਂ ਵੀ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਵਾਈਜ਼ ਡਿਊਟੀਆਂ ਦਿੱਲੀ ਧਰਨੇ ਲਈ ਲੱਗ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲਕਲਾਂ ਦੀ  ਅਗਵਾਈ ਹੇਠ ਡਾਕਟਰ ਸਾਹਿਬਾਨਾਂ ਦੀ ਇਕ ਟੀਮ ਦਿੱਲੀ ਕਿਸਾਨ ਮਜ਼ਦੂਰ ਧਰਨੇ ਲਈ ਰਵਾਨਾ ਹੋਈ । ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ  ਡਾ ਸੁਖਵਿੰਦਰ ਸਿੰਘ ਠੁੱਲੀਵਾਲ ,,ਸਕੱਤਰ ਡਾ ਸੁਰਜੀਤ ਸਿੰਘ ਛਾਪਾ,, ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ,, ਸੀਨੀਅਰ ਮੈਂਬਰ ਡਾ ਪਰਮਿੰਦਰ ਕੁਮਾਰ  ਨਿਹਾਲੂਵਾਲ  ਅਤੇ  ਡਾ ਸੁਰਿੰਦਰਪਾਲ ਸਿੰਘ ਲੋਹਗੜ  ਡਾਕਟਰੀ ਟੀਮ  ਨੇ ਹਿੱਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਡਾ ਮਿੱਠੂ ਮੁਹੰਮਦ  ਨੇ ਦੱਸਿਆ ਕਿ ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸੂਬਾ ਪ੍ਰਧਾਨ  ਡਾ ਰਮੇਸ਼ ਕੁਮਾਰ ਬਾਲੀ ਦੀਆਂ ਹਦਾਇਤਾਂ ਮੁਤਾਬਕ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਲੱਗੇ ਧਰਨਿਆਂ ਵਿਚ ਫਰੀ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਹੁਣ 26 ਨਵੰਬਰ ਤੋਂ ਸ਼ੁਰੂ ਹੋਏ ਦਿੱਲੀ ਧਰਨੇ ਵਿਚ ਵੀ ਵੱਖ ਵੱਖ ਜ਼ਿਲ੍ਹਿਆਂ ਚੋਂ ਡਾਕਟਰੀ ਟੀਮਾਂ ਫਰੀ ਮੈਡੀਕਲ ਕੈਂਪ ਲਾ ਕੇ ਆਪਣੇ ਸੰਘਰਸ਼ਸ਼ੀਲ ਲੋਕਾਂ ਨੂੰ ਦਿਨ ਰਾਤ  ਮੈਡੀਕਲ ਸੇਵਾਵਾਂ ਦੇ ਰਹੇ ਹਨ ।  ਅੱਜ ਸਾਡੇ ਜ਼ਿਲ੍ਹੇ ਦੀ ਦਿੱਲੀ ਜਾਣ ਦੀ ਵਾਰੀ ਆਈ ਹੈ । ਅਸੀਂ ਆਪਣੀ ਟੀਮ ਸਮੇਤ ਦਿੱਲੀ ਦੇ "ਫਰੀ ਮੈਡੀਕਲ ਕੈਂਪਾਂ" ਵਿੱਚ ਜਾ ਕੇ  ਆਪਣੇ ਲੋਕਾਂ ਨੂੰ ਫ੍ਰੀ ਦਵਾਈਆਂ ਵੰਡਾਂਗੇ  ।ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ "ਡੇ ਵਾਈ ਡੇਅ" ਜ਼ਿਲ੍ਹਿਆਂ ਦੀਆਂ ਡਿਊਟੀਆਂ ਲੱਗ ਰਹੀਆਂ ਹਨ  ।ਪੰਜਾਬ ਦਾ ਹਰ ਜ਼ਿਲ੍ਹਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ ।