ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਦੇ ਸੱਦੇ ਤੇ ਹੋਵੇਗਾ ਡੀ ਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ- ਬੈਨੀਪਾਲ, ਡਾ. ਕਾਲਖ ਡਾ ਬਾਲੀ 

ਮਹਿਲ ਕਲਾਂ/ਬਰਨਾਲਾ -ਦਸੰਬਰ 2020 - (ਗੁਰਸੇਵਕ ਸਿੰਘ ਸੋਹੀ)- 

ਕਿਸਾਨਾਂ ਦੀਆ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਵਾਪਸ ਕਰਵਾਉਣ ਦੀ ਮੰਗ ਲੈਕੇ ਚੱਲ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਕਿਸਾਨ ਜਥੇਬੰਦੀਆ ਵੱਲੋਂ ਦਿੱਤੇ ਗਏ 14 ਦਸੰਬਰ ਨੂੰ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰੈਸ ਨੂੰ ਜਾਰੀ ਲਿਖਤੀ ਬਿਆਨ ਵਿੱਚ ਜੇ ਪੀ ਐਮ ਓ ਦੇ ਜਿਲ੍ਹਾ ਕਨਵੀਨਰ ਰਘਵੀਰ ਸਿੰਘ ਬੈਨੀਪਾਲ ਅਤੇ ਮੈਡੀਕਲ ਪ੍ਰੈਕਟੀਸ਼ਨਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਦੇ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਜੀ ਬਾਲੀ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੇ ਸੂਬਾਈ ਜਨ: ਸਕੱਤਰ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਆਗੂ ਡਾ. ਜਸਵਿੰਦਰ ਸਿੰਘ ਕਾਲਖ ਨੇ ਦੱਸਿਆ ਕਿ ਕਿਸਾਨ ਜਥੇਬੰਦੀਆ ਵੱਲੋਂ 14 ਦਸੰਬਰ ਨੂੰ ਦੇਸ਼ ਭਰ ਦੇ ਜਿਲ੍ਹਾ ਹੈਡਕੁਆਟਰਾ ਤੇ ਰੋਸ ਪ੍ਰਦਸ਼ਨ ਕਰਨ ਦਾ ਸੱਦਾ ਦਿੱਤਾ ਹੈ। ਇਸੇ ਕੜੀ ਤਹਿਤ ਜਿਲ੍ਹਾ ਲੁਧਿਆਣਾ ਦੇ ਡੀ ਸੀ ਦਫਤਰ ਦੇ ਬਾਹਰ ਹੋ ਰਹੇ ਪ੍ਰਦਰਸ਼ਨ ਵਿੱਚ ਜੇ ਪੀ ਐਮ ਓ ਵਿੱਚ ਸਾਮਲ ਜਥੇਬਦੀਆ ਜਿਵੇਂ ਜਮਹੂਰੀ ਕਿਸਾਨ ਸਭਾ ਪੰਜਾਬ, ਸੀ ਟੀ ਯੂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਜਨਵਾਦੀ ਇਸਤਰੀ ਸਭਾ ਪੰਜਾਬ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸੂਬਾਰਡੀਨੇਟ ਫੈਡਰੇਸ਼ਨ ਦੇ ਕਾਰਕੁੰਨ ਵੱਡੀ ਗਿਣਤੀ ਵਿੱਚ ਸਾਮਲ ਹੋਣਗੇ। ਉਹਨਾ ਸਾਰੇ ਸਾਥੀਆ ਨੂੰ ਸਮੇਂ ਸਿਰ ਪੁੰਹਚਣ ਦੀ ਅਪੀਲ ਕੀਤੀ ਤਾਂ ਜੋ ਮੋਦੀ ਸਰਕਾਰ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣ ਤੇ ਮਜ਼ਬੂਰ ਹੋ ਜਾਵੇ।