ਸੂਬੇ ਭਰ ਵਿਚ ਖੇਤੀ ਕਨੂੰਨਾਂ ਦੇ ਵਿਰੋਧ ਵਿਚ ਡੀ ਸੀ ਦਫਤਰਾ ਦੇ ਘਿਰਾਓ ਸੰਘਰਸ਼ ਵਿੱਚ ਕਿਸਾਨੀ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ : ਵਿਧਾਇਕਾ ਸਰਬਜੀਤ ਕੌਰ ਮਾਣੂਕੇ

ਸਿਧਵਾਂ ਬੇਟ ( ਜਸਮੇਲ ਗਾਲਿਬ)ਸੂਬੇ ਭਰ ਵਿਚ ਖੇਤੀ ਕਨੂੰਨਾਂ ਦੇ ਬਹੁਤ 14 ਦਸੰਬਰ ਨੂੰ ਡੀਸੀ ਦਫ਼ਤਰਾਂ ਤੇ ਘਰਾਂ ਵਿੱਚ ਅਸਾਨੀ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਜਗਰਾਉਂ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕੀਤੇ।ਬੀਬੀ ਮਾਣੂੰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਵਪਾਰੀਆਂ ਨੂੰ ਕੁਚਲਣ ਦੇ ਮਨਸੂਬੇ ਨਾਲ ਆਏ ਖੇਤੀ  ਕਾਲੇ ਕਨੂੰਨਾਂ ਅਤੇ ਦਮਨਕਾਰੀ ਨੀਤੀ ਕਿਸੇ ਵੀ ਹਾਲ ਵਿਚ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ।ਬੀਬੀ ਮਾਣੂੰਕੇ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੁਨੀਆਂ ਵਿੱਚ ਸਭ ਤੋਂ ਮਜ਼ਬੂਤ ਲੋਕਤੰਤਰ ਦੇਸ਼ ਨੂੰ ਇਕ ਤਾਨਾਸ਼ਾਹੀ ਦੇਸ਼ ਬਣਾਉਣ ਦੀ ਨੀਤੀ ਉਤੇ ਚਲ ਰਹੀ ਹੈ ਜੋ ਅਤੇ ਕਾਰਪੋਰੇਟ ਘਰਾਣਿਆ ਨੂੰ ਹੋਰ ਮਾਲਾ ਮਾਲ ਕਰਨ ਦੇਸ਼ ਦੇ ਕਿਸਾਨ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ।ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖਿਲਾਫ ਦੇਸ਼ ਦਾ ਕਿਸਾਨ ਵਪਾਰੀ ਆੜ੍ਹਤੀਆਂ ਅਤੇ ਮਜ਼ਦੂਰ ਸੜਕਾਂ ਉੱਤੇ ਉਤਰੇ ਹੋਏ ਹਨ।ਮਾਣੂੰਕੇ ਨੇ ਕਿਹਾ ਹੈ ਕਿ ਆਪ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਹੈਡ ਕੁਆਟਰ ਦਾ ਕੀਤਾ ਜਾ ਰਹੇ ਘਿਰਾਓ ਦਾ ਪੂਰੀ ਤਰ੍ਹਾ ਸਮਰਥਨ ਕਰਦੀ ਹੈ।ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਦੋਂ ਤੱਕ ਸੰਘਰਸ਼ ਵਿਚ ਡਟੀ  ਰਹੇਗੀ ਜਦੋਂ ਤੱਕ ਸਰਕਾਰ ਕਾਲੇ ਕਨੂੰਨਾਂ ਨੂੰ ਵਾਪਸ ਨਹੀਂ ਲੈਂਦੀ।