ਜਗਰਾਉਂ, ਦਸੰਬਰ 2020 (ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ) ਅੱਜ ਇਥੇ ਪਿੰਡ ਡੱਲਾ ਵਿਖੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਕੇ 7 ਦਿਨਾਂ ਵਾਅਦ ਵਾਪਿਸ ਪਹੁੰਚੇ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਨੇ ਦੱਸਿਆ ਕਿ ਦਿੱਲੀ ਧਰਨੇ ਚ ਕੜਕਦੀ ਠੰਡ ਵਿੱਚ ਵੀ ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਪੂਰੀ ਮਜ਼ਬੂਤੀ ਨਾਲ ਲੜ ਰਿਹਾ ਹੈ ,ਪਰ ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਆਪਣੇ ਕੰਨ ਤੇ ਅੱਖਾਂ ਬੰਦ ਕਰਕੇ ਰੱਖਿਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸਤੇ ਦਿਨ ਕਿਸਾਨ ਆਗੂਆਂ ਦੇ ਵਿਚਾਰ ਸੁਣੇ, ਉਸ ਧਰਨੇ ਤੇ ਸੰਗਤ ਪੁਰੀ ਚੜ੍ਹਦੀ ਕਲਾ ਵਿਚ ਹੈ। ਜਿਸ ਤਰ੍ਹਾਂ ਭਾਰਤ ਦਾ ਕਿਸਾਨ ਇਕਜੁੱਟ ਹੋ ਕੇ ਸੰਘਰਸ਼ ਕਰ ਰਿਹਾ ਹੈ ਉਸ ਤਰ੍ਹਾਂ ਜਲਦੀ ਹੀ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ । ਅੱਜ ਜਦੋਂ ਹੀ ਉਨ੍ਹਾਂ ਦਾ ਜਥਾ ਪਿੰਡ ਵਾਪਿਸ ਆਇਆ ਨਾਲ ਹੀ ਦੂਸਰਾ ਜੱਥਾ ਦਿੱਲੀ ਨੂੰ ਰਵਾਨਾ ਹੋ ਗਿਆ । ਇਥੇ ਪਹੁੰਚਣ ਤੇ ਕਿਸਾਨ ਆਗੂ ਚਮਕੋਰ ਸਿੰਘ ਡੱਲਾ ਨੇ ਜੱਥਿਆਂ ਦਾ ਧੰਨਵਾਦ ਕੀਤਾ। ਜਥੇ ਦੇ ਆਗੂ ਆ ਨੇ ਇਥੇ ਪੁਜ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਬੰਧਾ ਦੀ ਸ਼ਲਾਘਾ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਡੱਲਾ, ਸੁਖਦੇਵ ਸਿੰਘ ਡੱਲਾ, ਸਰਪੰਚ ਬਚਿੱਤਰ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਕਮਿਕਰ ਸਿੰਘ, ਬਾਬਾ ਦਰਸ਼ਨ ਸਿੰਘ, ਮੈਂਬਰ ਪਰਿਵਾਰ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਜਗਦੀਪ ਸਿੰਘ, ਸੁਖਜੀਤ ਸਿੰਘ, ਪ੍ਰਗਟ ਸਿੰਘ, ਗਿਆਨੀ ਅਮਰ ਸਿੰਘ, ਗੁਰਮੀਤ ਸਿੰਘ, ਆਦਿ ਸ਼ਾਮਲ ਸਨ।