ਮੋਦੀ ਸਰਕਾਰ ਅੜੀਅਲ ਵਤੀਰਾ ਛੱਡ ਕੇ ਕਾਲੇ ਕਾਨੂੰਨ ਰੱਦ ਕਰੇ:ਹਰਵਿੰਦਰ ਸਿੰਘ ਕਨੇਡਾ

ਸਿਧਵਾ ਬੇਟ ( ਜਸਮੇਲ ਗਾਲਿਬ)

ਕੇਂਦਰ ਦੀ ਮੋਦੀ ਸਰਕਾਰ ਆਪਣਾ ਵਤੀਰਾ ਛੱਡ ਕੇ ਦੇਸ਼ ਦੇ ਅੰਨਦਾਤੇ ਦੀ ਬਾਂਹ ਫੜੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਤੋਂ ਨੌਜਵਾਨ ਹਰਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ ਨੇ ਪ੍ਰੈਸ ਨੂੰ ਟੈਲੀਫੋਨ ਰਾਹੀਂ ਜਾਣਕਾਰੀ ਦਿੱਤੀ। ਖੇਲਾ ਨੇ ਦੱਸਿਆ ਹੈ ਕਿਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਿਆ ਸੀ ਇਸ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵੱਡਮੁੱਲਾ ਯੋਗਦਾਨ ਹੈ।ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦਾ ਸਾਥ ਦੇਣ ਦੀ ਬਜਾਏ ਕਿਸਾਨਾਂ ਦੇ ਨਾਲ ਖੜੇ ਅੱਜ ਦੇਸ਼ ਦਾ ਅੰਨਦਾਤਾ ਸਾਰੇ ਸੰਸਾਰ ਦਾ ਪੇਟ ਪਾਲਣ ਵਾਲਾ ਕਿਸਾਨ ਆਪਣੇ ਹੱਕਾਂ ਖ਼ਾਤਰ ਹੁਣ ਕੜਾਕੇ ਦੀ ਠੰਡ ਵਿੱਚ ਸੜਕਾਂ ਤੇ ਰੁਲ ਰਿਹਾ ਹੈ।ਖੇਲਾ ਨੇ ਵਿਦੇਸ਼ ਤੋਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹੁਣ ਕਿਸਾਨਾਂ ਤੇ ਮਜ਼ਦੂਰਾਂ ਦਾ ਹੋਰ ਇਮਤਿਹਾਨ ਨਾ ਲਵੇ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਕਾਲੇ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਰੱਦ ਕਰਕੇ ਕਿਸਾਨਾਂ ਦੀ ਮੰਗ ਪੂਰੀ ਕਰੇ।ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਭਾਰਤ ਦੇ ਕਿਸਾਨ ਦਿੱਲੀ ਧਰਨੇ ਤੇ ਬੈਠੇ ਹੋਏ ਹਨ ਉਥੇ ਕੈਨੇਡਾ ਚ ਵਸਦਾ ਸਮੂਹ ਪੰਜਾਬੀ ਭਾਈਚਾਰਾ ਵੀ ਲਗਾਤਾਰ ਅੰਦੋਲਨ ਕਰ ਰਿਹਾ ਹੈ।ਨੌਜਵਾਨ ਖੇਲਾ ਨੇ ਕਿਹਾ ਕਿ ਕਨੇਡਾ ਵਿਚ ਵਸਦੇ ਭਾਰਤੀ ਕਿਸਾਨਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਾਲੇ ਕਨੂੰਨ ਰੱਦ ਕਰਨੇ ਚਾਹੀਦੇ ਹਨ