ਹਠੂਰ,ਦਸੰਬਰ 2020 -(ਕੌਸ਼ਲ ਮੱਲ੍ਹਾ)-ਕਲੀਆਂ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਗੁਰਮੀਤ ਮੀਤ ਸਰੋਤਿਆ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੈ ਆਪਣਾ ਸਿੰਗਲ ਟਰੈਕ ‘ਖੇਤਾ ਤੇ ਕਬਜ਼ਾ’।ਇਸ ਸਬੰਧੀ ਗੱਲਬਾਤ ਕਰਦਿਆ ਲੋਕ ਗਾਇਕ ਗੁਰਮੀਤ ਮੀਤ ਨੇ ਦੱਸਿਆ ਕਿ ਗੀਤ ਨੂੰ ਸੰਗੀਤਕ ਧੁਨਾ ਨਾਲ ਸਿੰਗਾਰਿਆ ਹੈ ਤਾਰ ਈ ਬੀਟ ਬ੍ਰੇਕਰ ਨੇ ਅਤੇ ਗੀਤ ਨੂੰ ਕਮਲਬੰਦ ਕੀਤਾ ਹੈ ਪ੍ਰਸਿੱਧ ਗੀਤਕਾਰ ਗੁਰਨੇਕ ਸਿੰਘ ਝਾਬਰ ਯੂ ਐਸ ਏ ਅਤੇ ਬਿੰਦਰ ਪੋ੍ਰਡਕਸਨ ਯੂ ਐਸ ਏ ਨੇ ਰਿਲੀਜ ਕੀਤਾ ਹੈ।ਉਨ੍ਹਾ ਦੱਸਿਆ ਕਿ ਇਹ ਗੀਤ ਸੋਸਲ ਮੀਡੀਆ ਤੇ ਰਿਲੀਜ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾ ਵਿਚ ਵੱਖ-ਵੱਖ ਟੀ ਵੀ ਚੈਨਲਾ ਤੇ ਪ੍ਰਕਾਸਿਤ ਕੀਤਾ ਜਾਵੇਗਾ।ਉਨ੍ਹਾ ਦੱਸਿਆ ਕਿ ਇਹ ਗੀਤ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ ਨੂੰ ਸਮਰਪਿਤ ਹੈ ਅਤੇ ਇਸ ਗੀਤ ਦੀ ਵੀਡੀਓ ਵੱਖ-ਵੱਖ ਥਾਵਾ ਤੇ ਰੋਸ ਪ੍ਰਦਰਸਨ ਕਰ ਰਹੇ ਕਿਸਾਨ ਵੀਰਾ ਤੇ ਫਿਲਮਾਈ ਗਈ ਹੈ।ਉਨ੍ਹਾ ਕਿਹਾ ਕਿ ਮੈਨੂੰ ਯਕੀਨ ਹੈ ਕਿ ਮੇਰੇ ਸਰੋਤੇ ਮੇਰੇ ਪਹਿਲੇ ਗੀਤਾ ਵਾਗ ਇਸ ਗੀਤ ਨੂੰ ਮਾਣ-ਸਨਮਾਨ ਦੇਣਗੇ।ਇਸ ਮੌਕੇ ਉਨ੍ਹਾ ਪ੍ਰਸਿੱਧ ਗੀਤਕਾਰ ਬਾਪੂ ਦੇਵ ਥਰੀਕੇ ਵਾਲੇ,ਗੀਤਕਾਰ ਅਮਰੀਕ ਤਲਵੰਡੀ,ਗੀਤਕਾਰ ਅਲਬੇਲ ਬਰਾੜ ਅਤੇ ਲੇਖਕ ਜਗਰਾਜ ਸਿੰਘ ਯੂ ਐਸ ਏ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਹਰਜੀਤ ਦੀਪ ਆਦਿ ਹਾਜ਼ਰ ਸਨ।