ਚੰਡੀਗੜ੍ਹ, ਦਸੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ 96 ਮਲਟੀਪਰਪਜ਼ ਹੈਲਥ ਵਰਕਰਾਂ (ਐੱਮਪੀਐੱਚਡਬਲਿਊ) ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਖ਼ਾਸ ਤੌਰ 'ਤੇ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਕੁਲ 200 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 96 ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨਜਦਕਿ ਬਾਕੀ ਅਸਾਮੀਆਂ ਛੇਤੀ ਤੋਂ ਛੇਤੀ ਪੜਾਅਵਾਰ ਤਰੀਕੇ ਨਾਲ ਭਰੀਆਂ ਜਾਣਗੀਆਂ। ਇਹ ਸਾਰੀਆਂ ਨਿਯੁਕਤੀਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਅਧਾਰ 'ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾ ਰਹੀਆਂ ਹਨ।