ਹਠੂਰ,ਦਸੰਬਰ 2020 -(ਕੌਸ਼ਲ ਮੱਲ੍ਹਾ)-ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਰਸੂਲਪੁਰ (ਮੱਲ੍ਹਾ) ਦੀ ਸਮੂਹ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸਲਾਨਾ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਫੁੱਲਾ ਨਾਲ ਸਜਾਇਆ ਹੋਇਆ ਸੀ।ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਇਸ ਮੌਕੇ ਗੁਰਮੇਲ ਸਿੰਘ ਰਸੂਲਪੁਰੀ ਦੇ ਢਾਡੀ ਜੱਥੇ ਅਤੇ ਸਵਰਨ ਸਿੰਘ ਰਸੂਲਪੁਰੀ ਦੇ ਕਵੀਸਰੀ ਜੱਥੇ ਨੇ ਸਹੀਦ ਬਾਬਾ ਜੀਵਨ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।ਇਸ ਮੌਕੇ ਸਮੂਹ ਪ੍ਰਬੰਧਕੀ ਕਮੇਟੀ ਵੱਲੋ ਪ੍ਰਸਿੱਧ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਨੂੰ ‘ਪੰਜਵਾਂ ਸਾਹਿਬਜ਼ਾਦਾ’ ਨਾਵਲ ਲਿਖਣ ਤੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਰਸਤਿਆ ਤੋ ਹੁੰਦਾ ਹੋਇਆ ਵਾਪਸ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਰਸੂਲਪੁਰ ਵਿਖੇ ਪੁੱਜਾ।ਇਸ ਮੌਕੇ ਉਨ੍ਹਾ ਨਾਲ ਮੁੱਖ ਪ੍ਰਬੰਧਕ ਜਸਪਾਲ ਸਿੰਘ,ਅਵਤਾਰ ਸਿੰਘ ਤਾਰੀ,ਜਸਵੀਰ ਸਿੰਘ,ਸੁਖਪ੍ਰੀਤ ਸਿੰਘ,ਅਮਰਜੀਤ ਸਿੰਘ,ਇਕਬਾਲ ਸਿੰਘ,ਅਵਤਾਰ ਸਿੰਘ ਤਾਰਾ,ਗੁਰਮੇਲ ਸਿੰਘ ਪ੍ਰਦੇਸੀ,ਅਮਨਦੀਪ ਸਿੰਘ,ਸੁਖਵਿੰਦਰ ਸਿੰਘ,ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।