ਡਾ.ਬਲਜਿੰਦਰ ਸਿੰਘ ਮਲੇਰਕੋਟਲਾ ਦੀ ਅਗਵਾਈ ਵਿੱਚ ਡਾਕਟਰੀ ਟੀਮ ਦਿੱਲੀ ਰਵਾਨਾ

ਮਹਿਲ ਕਲਾਂ /ਬਰਨਾਲਾ -ਦਸੰਬਰ 2020 (ਗੁਰਸੇਵਕ ਸਿੰਘ ਸੋਹੀ)

ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਸਾਰਿਆਂ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ  ਧਰਨੇ ਤੇ ਬੈਠੇ ਆਪਣੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। 

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਕਾਲਖ,ਸੂਬਾ ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚੋਂ ਵੀ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਵਾਈਜ਼ ਡਿਊਟੀਆਂ ਦਿੱਲੀ ਧਰਨੇ ਲਈ ਲੱਗ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਡਾ. ਬਲਜਿੰਦਰ ਸਿੰਘ ਮਲੇਰਕੋਟਲਾ ਦੀ ਅਗਵਾਈ ਹੇਠ ਅੱਜ ਬਲਾਕ ਮਲੇਰਕੋਟਲਾ ਅਤੇ ਬਲਾਕ ਅਹਿਮਦਗੜ੍ਹ ਦੇ ਡਾ ਉੱਤਮ ਸਿੰਘ, ਡਾ ਮੁਹੰਮਦ ਉਸਮਾਨ,ਡਾ ਜਸਵੰਤ ਸਿੰਘ ਆਦਿ ਦੀ ਇਕ ਟੀਮ ਦਿੱਲੀ ਕਿਸਾਨ ਮਜ਼ਦੂਰ ਧਰਨੇ ਲਈ ਰਵਾਨਾ ਹੋਈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਡਾ ਬਲਜਿੰਦਰ ਸਿੰਘ ਮਲੇਰਕੋਟਲਾ ਨੇ ਦੱਸਿਆ ਕਿ ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ,ਉਦੋਂ ਤੋਂ ਹੀ ਸੂਬਾ ਪ੍ਰਧਾਨ  ਡਾ ਰਮੇਸ਼ ਕੁਮਾਰ ਬਾਲੀ ਦੀਆਂ ਹਦਾਇਤਾਂ ਮੁਤਾਬਕ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਲੱਗੇ ਧਰਨਿਆਂ ਵਿਚ ਫਰੀ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਅੱਜ ਸਾਡੇ ਜ਼ਿਲ੍ਹੇ ਦੀ ਦਿੱਲੀ ਜਾਣ ਦੀ ਵਾਰੀ ਆਈ ਹੈ। ਅਸੀਂ ਆਪਣੀ ਟੀਮ ਸਮੇਤ ਦਿੱਲੀ ਦੇ ਫਰੀ ਮੈਡੀਕਲ ਕੈਂਪਾਂ ਵਿੱਚ ਆਪਣੇ ਲੋਕਾਂ ਨੂੰ ਫ੍ਰੀ ਦਵਾਈਆਂ ਵੰਡ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਡੇ ਵਾਈ ਡੇਅ ਜ਼ਿਲ੍ਹਿਆਂ ਦੀਆਂ ਡਿਊਟੀਆਂ ਲੱਗ ਰਹੀਆਂ ਹਨ  । ਹਰੇਕ ਜ਼ਿਲ੍ਹਾ ਆਪਣੀ ਡਿਊਟੀ ਬਾਖੂਬੀ ਨਿਭਾ ਰਿਹਾ ਹੈ ।ਇਸ ਤੋਂ ਪਹਿਲਾਂ ਜਿਲ੍ਹਾ ਬਰਨਾਲਾ, ਲੁਧਿਆਣਾ,ਬਠਿੰਡਾ,ਨਵਾਂ ਸ਼ਹਿਰ,ਸ੍ਰੀ ਮੁਕਤਸਰ ਸਾਹਿਬ , ਤਰਨਤਾਰਨ,ਅੰਮ੍ਰਿਤਸਰ,, ਜਲੰਧਰ ,ਫਤਿਹਗੜ੍ਹ ਸਾਹਿਬ,, ਫ਼ਰੀਦਕੋਟ, ਫ਼ਾਜ਼ਿਲਕਾ,ਅਬੋਹਰ ਆਦਿ ਆਪੋ ਆਪਣੀਆਂ ਡਿਊਟੀਆਂ ਬਾਖੂਬੀ ਨਿਭਾ ਚੁੱਕੇ ਹਨ ।