You are here

ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਨੂੰ ਲੱਗਾ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਸਿਧਵਾਂ ਬੇਟ (ਜਸਮੇਲ ਗਾਲਿਬ)

ਇੱਥੋਂ ਥੋੜ੍ਹੀ ਦੂਰ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਪੈਚ ਨੂੰ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਚਰਨ ਕੌਰ ਜੀ ਆਪਣੀ ਸੰਸਾਰਕ ਯਾਤਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। ਅੱਜ ਸਵੇਰੇ ਵੇਲੈ ਉਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ।ਮਾਤਾ ਗੁਰਚਰਨ ਕੌਰ ਜੀ ਦੇ ਸਰੀਰ ਦਾ ਅੰਤਮ ਸੰਸਕਾਰ ਅੱਜ ਪਿੰਡ ਦੀ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ ਇਸ ਦੁੱਖ ਦੀ ਘੜੀ ਵਿਚ ਰਿਸ਼ਤੇਦਾਰਾਂ ਇਲਾਕਾ ਨਿਵਾਸੀਆਂ ਅਤੇ ਰਾਜਨੀਤਕ ਆਗੂਆਂ ਨੇ ਮਾਤਾ ਗੁਰਚਰਨ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੁੱਖ ਦੀ ਘੜੀ ਵਿਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜ਼ਿਲਾ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਸੋਨੀ ਗਾਲਿਬ, ਚੇਅਰਮੈਨ ਮਲਕੀਤ ਸਿੰਘ ਦਾਖਾ, ਹਲਕਾ ਜਗਰਾਓਂ ਦੇ ਵਿਧਾਇਕ ਸਰਬਜੀਤ ਕੌਰ ਮਾਣੂਕੇ, ਸਰਪੰਚ ਸਰਬਜੀਤ ਸਿੰਘ ਸ਼ੇਰਪੁਰ ਕਲਾਂ, ਸਰਪੰਚ ਕਰਨੈਲ ਸਿੰਘ ਔਲਖ ਅਮਰਗੜ੍ਹ ਕਲੇਰ, ਸਰਪੰਚ ਸਮਸ਼ੇਰ ਸਿੰਘ ਸੇਖ ਦੋਲਤ, ਸਰਪੰਚ ਗੁਰਪ੍ਰੀਤ ਸਿੰਘ ਪੀਤਾ ਗਾਲਿਬ ਖੁਰਦ, ਸਰਪੰਚ ਜਗਦੀਸ਼ ਚੰਦ ਸ਼ਰਮਾ, ਸਾਬਕਾ ਸਰਪੰਚ ਹਰਦੇਵ ਸਿੰਘ ਸਿਵੀਆ, ਹਰਸਿਮਰਨ ਸਿੰਘ ਬਾਲੀ, ਪ੍ਰਧਾਨ ਸਰਤਾਜ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਗਾਲਿਬ ਕਲਾਂ, ਪੰਚ ਗੁਰਮੀਤ ਸਿੰਘ, ਪੰਚ ਗੁਰਦਿਆਲ ਸਿੰਘ, ਬਲਜਿੰਦਰ ਕੌਰ ਸਿਵੀਆ, ਆਹ ਦਿਨੇ ਸਰਪੰਚ ਸਿਕੰਦਰ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਏਸ ਸਮੇਂ ਸਰਪੰਚ ਸਿਕੰਦਰ ਸਿੰਘ ਪੈਚ,ਕੁਲਵਿੰਦਰ ਸਿੰਘ ਕਨੇਡਾ,ਸ ਹਰਦੀਪ ਸਿੰਘ ਕਨੇਡਾ ਅਤੇ ਸਰਬਜੀਤ ਸਿੰਘ ਕੈਨੇਡਾ ਨੇ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਦਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 30 ਦਸੰਬਰ ਨੂੰ ਗੁਰਦੁਆਰਾ ਸਾਹਿਬ ਗਾਲਿਬ ਕਲਾਂ ਵਿਖੇ ਹੋਵੇਗੀ।