ਰਾਏਕੋਟ/ਲੁਧਿਆਣਾ -ਦਸੰਬਰ 2020 - (ਗੁਰਸੇਵਕ ਸਿੰਘ ਸੋਹੀ)- ਸੈਂਟਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ 3 ਆਰਡੀਨੈਂਸਾਂ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਵੱਲੋਂ ਲਗਾਤਾਰ 82 ਦਿਨਾਂ ਤੋਂ ਰੇਲਵੇ ਸਟੇਸ਼ਨਾਂ ,ਮੌਲ ਅਤੇ ਪੈਟਰੋਲ ਪੰਪਾਂ ਤੇ ਦਿਨ ਰਾਤ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਨੇ ਇਸ ਨੂੰ ਅਣਦੇਖਾ ਕਰ ਦਿੱਤਾ । ਹੁਣ ਹੱਡ ਚੀਰਵੀਂ ਠੰਢ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦਾ ਚਾਰੇ ਘਿਰਾਓ ਕਰਕੇ ਹੋਰ ਵੀ ਤੇਜ਼ ਸੰਘਰਸ਼ ਕੀਤਾ ਜਾ ਰਿਹਾ ਹੈ । ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਨਰਿੰਦਰ ਸਿੰਘ ਲਾਡੀ ਸਹੌਲੀ ਨੇ ਕਿਹਾ ਕਿ ਪੋਹ ਦੇ ਮਹੀਨੇ ਵਿੱਚ ਵਾਹਿਗੁਰੂ ਜੀ ਦੀ ਕਿਰਪਾ ਦੇ ਨਾਲ ਹੱਡ ਚੀਰਵੀਂ ਠੰਢ ਨੂੰ ਦੇਖਦੇ ਹੋਏ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਬਜ਼ੁਰਗ,ਮਾਤਾ,ਭੈਣਾਂ ਬੱਚਿਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਕਿਸਾਨਾਂ ਪ੍ਰਤੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਪਾਸ ਕਰਕੇ ਮੋਦੀ ਸਰਕਾਰ ਆਪਣਾ ਹੋਸ਼ ਗੁਆ ਬੈਠੀ ਹੈ ਅਤੇ ਇਹ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ ਪੰਜਾਬ ਅਤੇ ਬਾਹਰਲੀਆਂ ਸਟੇਟਾਂ ਤੋਂ ਲੱਖਾਂ ਕਿਸਾਨ ਟਰੈਕਟਰ ਟਰਾਲੀਆਂ ਲੈਕੇ ਪੱਕੇ ਮੋਰਚੇ ਲਾਕੇ ਬੈਠੇ ਗਏ ਹਨ। ਕੁਰਬਾਨੀਆਂ ਦੇਣ ਵਾਲੀ ਕੌਮ ਛੋਟੇ ਸਾਹਿਬਜ਼ਾਦਿਆਂ ਅਤੇ ਠੰਢੇ ਬੁਰਜ ਨੂੰ ਯਾਦ ਕਰਦਿਆਂ ਨਾ ਹੀ ਕੋਈ ਠੰਡ ਦੀ ਪ੍ਰਵਾਹ ਨਹੀਂ ਕਰਦੇ ਅਤੇ ਹਰ ਇੱਕ ਵਰਗ ਦੇ ਵੱਲੋਂ ਆਪਣੇ ਗੁਰੂ ਦੇ ਦੱਸੇ ਹੋਏ ਸਿਧਾਂਤਾਂ ਤੇ ਚੱਲਦੇ ਹੋਏ ਸ਼ਾਂਤਮਈ ਦੇ ਨਾਲ ਦਿੱਲੀ ਨੂੰ ਚਾਰੇ ਪਾਸੇ ਮੋਰਚੇ ਲਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਹੁੰਗਾਰਾ ਮਿਲਿਆ। ਅਖ਼ੀਰ ਦੇ ਵਿੱਚ ਲਾਡੀ ਸਹੌਲੀ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ।ਇਸ ਲਈ 3 ਕਾਲੇ ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ।