ਜਗਰਾਉਂ ਦਸੰਬਰ2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਅੱਜ ਜਗਰਾਉਂ ਵਿਖੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਸ਼ਹਿਰ ਦੇ ਦੁਕਾਨਦਾਰ ਵੀਰ ਸੈਂਕੜੇ ਦੀ ਗਿਣਤੀ ਵਿਚ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੇਨ ਬਾਜ਼ਾਰ ਤੋਂ ਲੇ ਕੇ ਝਾਂਸੀ ਰਾਣੀ ਚੋਂਕ ਤੱਕ ਪਹੁੰਚੇ ਅਤੇ ਉਥੇ ਪਹੁੰਚ ਕੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਮੋਮਬੱਤੀਆਂ ਜਗਾ ਕੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਕੇਂਦਰ ਹੋਰ ਕਿਨ੍ਹੇ ਕਿਸਾਨਾਂ ਦਾ ਬਲੀਦਾਨ ਮੰਗਦੀ ਹੈ , ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਜਲਦ ਤੋਂ ਜਲਦ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤਾਂ ਜੋ ਕਿਸਾਨ ਠੰਡ ਵਿੱਚ ਸੰਘਰਸ਼ ਤੋਂ ਵਾਪਸ ਆਉਣ।