ਕਿਸਾਨਾਂ ਦਾ ਸੰਘਰਸ਼ ਮੋਦੀ ਸਰਕਾਰ ਦਾ ਹੰਕਾਰ ਤੋੜੇਗਾ: ਕੈਪਟਨ ਬਲੋਰ ਸਿੰਘ ਭੰਮੀਪੁਰਾ

ਸਿੱਧਵਾਂ ਬੇਟ(ਜਸਮੇਲ ਗਾਲਿਬ)

ਕਾਲੇ ਖੇਤੀ ਕਾਨੂੰਨਾ ਵਿਰੁੱਧ ਕਿਸਾਨਾਂ ਵੱਲੋਂ ਏਕੇ ਨਾਲ ਕੀਤਾ ਜਾ ਰਿਹਾ ਸੰਘਰਸ਼ ਮੋਦੀ ਸਰਕਾਰ ਦਾ ਹੰਕਾਰ ਜਰੂਰ ਤੋੜੇਗਾ ਕਿਉਕਿ ਇਹ ਕਾਲੇ ਕਾਨੂੰਨ ਪੂਰੀ ਤਰ੍ਹਾਂ ਕਿਸਾਨੀ ਵਿਰੋਧੀ ਹਨ ਇਹ ਪ੍ਰਗਟਾਵਾ ਪਿੰਡ ਭੰਮੀਪੁਰਾ ਦੇ ਸਾਬਕਾ ਸਰਪੰਚ ਤੇ ਕੈਪਟਨ ਬਲੌਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣ-ਬੁੱਝ ਕੇ ਦੇਸ਼ ਦੇ ਲੋਕਾਂ ਤੇ ਮਾੜੇ ਕਾਨੂੰਨ ਠੋਸ ਕੇ ਆਮ ਲੋਕਾਂ ਨੂੰ ਤੰਗ-ਪਰੇਸ਼ਾਨ ਕਰ ਰਹੀ ਹੈ ਜਦ ਕਿ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨ ਖਿਲਾਫ਼ ਪੂਰੀ ਤਰਾ ਕੇ ਗੱਲਬਾਤ ਦਾ ਸੱਦਾ ਦੇ ਰਹੀ ਹੈ ਪਰ ਸੋਧ ਕਰਨ ਦੀ ਗੱਲ ਕਰਕੇ ਕਿਸਾਨਾਂ ਦੀ ਮੰਗ ਨੂੰ ਅਣਗੌਲ੍ਹਿਆ ਕਿ ਅੰਬਾਨੀ ਅਡਾਨੀ ਦਾ ਪੱਖ ਪੂਰ ਰਹੀ ਹੈਏਕ ਪਾਸੇ ਕਿਸਾਨ ਦਿਵਸ ਮਨਾਉਣ ਦੀਆਂ ਗੱਲਾਂ ਸਰਕਾਰ ਕਰ ਰਹੀ ਹੈ ਪਰ ਦੂਜੇ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਆਪਣੇ ਹੱਕਾਂ ਲੈਣ ਲਈ ਸੜਕਾਂ ਤੇ ਰੁਲ ਰਿਹਾ ਹੈ ਜੋ ਕੇਂਦਰ ਸਰਕਾਰ ਲਈ ਵੱਡੀ ਸ਼ਰਮਨਾਕ ਗੱਲ ਹੈਉਨ੍ਹਾਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਲ ਜ਼ਮੀਨ ਦੇ ਕਾਰਪੈੱਟ ਅਦਾਰਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।ਉਨ੍ਹਾਂ ਭਾਜਪਾ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਮਾਂ ਰਹਿੰਦਿਆਂ ਭਾਜਪਾ ਨੂੰ ਕੁੰਭ ਕਰਨੀ ਨੀਂਦ ਵਿੱਚੋ ਜਾਗ ਜਾਣਾ ਚਾਹੀਦਾ ਹੈ ਅਤੇ ਦੇਸ਼ ਦੇ ਅੰਨਦਾਤਾ ਦੇ ਹੱਕ ਵਿੱਚ ਖੜ੍ਹ ਕੇ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਜਲਦੀ ਤੋਂ ਜਲਦੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ।