You are here

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਹੈ ਵਚਨਬੱਧ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ,ਦਸੰਬਰ 2020 ( ਸਤਪਾਲ ਸਿੰਘ ਦੇਹਡ਼ਕਾ  /ਮਨਜਿੰਦਰ ਗਿੱਲ   ) -

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਪਰਸਨ, ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਮੈਰਾਥਨ-2020 ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਨੂੰ ਸਪੋਰਟਸ ਕਿੱਟ ਭੇਂਟ ਕੀਤੀ। ਇਹ ਮੈਰਾਥਨ-2020 ਲੋਧੀ ਕਲੱਬ ਦੀ ਕਾਰਜਕਾਰੀ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ। ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ।ਉਨ੍ਹਾਂ ਸੂੁਬੇ ਦੇ ਯੂਥ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਬਿੰਦਰਾ ਨੇ ਮੈਰਾਥਨ ਦੇ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਜਨਰਲ ਸਕੱਤਰ ਨਿਤਿਨ ਮਹਾਜਨ, ਖੇਡ ਸਕੱਤਰ ਡਾ: ਅਵਿਨਾਸ਼ ਜਿੰਦਲ, ਸੰਯੁਕਤ ਸਕੱਤਰ ਵਰੁਣ ਕਪੂਰ ਅਤੇ ਸਮੁੱਚੀ ਪ੍ਰਬੰਧਕੀ ਕਾਰਜਕਾਰੀ ਕਮੇਟੀ ਵੀ ਮੌਜੂਦ ਸੀ।