ਮੋਦੀ ਸਰਕਾਰ ਨੂੰ 3 ਕਾਲੇ ਕਾਨੂੰਨ ਵਾਪਸ ਕਰਨੇ ਹੀ ਪੈਣਗੇ।ਵਾਪਸ ਨਾ ਕਰਨ ਵਾਲੀ ਗੱਲ ਆਪਣੇ ਮਨ ਦੇ ਵਿੱਚੋਂ ਭੁਲੇਖਾ ਕੱਢ ਦੇਵੇ- ਹਰਦੀਪ ਬੀਹਲਾ      

ਮਹਿਲ ਕਲਾਂ -ਬਰਨਾਲਾ-ਦਸੰਬਰ 2020 - (ਗੁਰਸੇਵਕ ਸਿੰਘ ਸੋਹੀ)-

ਸੈਂਟਰ ਦੀ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਦੇ ਕਿਸਾਨ ਅਤੇ ਹਰ ਵਰਗ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵੀ ਜਨਰਲ ਸਕੱਤਰ ਦੁਕਾਨ ਯੂਨੀਅਨ ਮਹਿਲ ਕਲਾਂ ਦੇ ਹਰਦੀਪ ਸਿੰਘ ਬੀਹਲਾ ਨੇ ਕਿਹਾ ਹੈ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੇ ਲਈ ਅਤੇ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਨਸਾਨੀਅਤ ਦੇ ਨਾਤੇ  ਜਥੇਬੰਦੀਆਂ ਦਾ ਸਾਥ ਦੇਣਾ ਅਤਿ ਜ਼ਰੂਰੀ ਹੈ। ਕਿਸਾਨੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦੇ ਲਈ ਪੰਜਾਬ ਦੀਆ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਹੱਡ ਚੀਰਵੀਂ ਠੰਢ ਦੇ ਵਿੱਚ ਸੰਘਰਸ਼ੀ ਝੰਡੇ ਗੱਡੇ ਹੋਏ ਹਨ। ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਜੁੱਟ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਸੋਚ ਲੈਣਾ ਚਾਹੀਦਾ ਹੈ ਕਿ ਪਿਛਲੇ 89 ਦਿਨਾਂ ਤੋਂ ਬੱਚਿਆਂ ਤੋਂ ਲੈਕੇ ਬੀਬੀਆਂ,ਬਜ਼ੁਰਗ,ਨੌਜਵਾਨਾਂ ਵਲੋਂ ਦਿਨ ਰਾਤ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਲੜੇ ਜਾ ਰਹੇ  ਹਨ। ਸੈਂਟਰ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿੱਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾਂ ਰਿਹਾ ਹੈ। ਹਰਦੀਪ ਸਿੰਘ ਨੇ ਕਿਹਾ ਕਿ ਖੇਤੀ ਵਿਰੋਧੀ 3 ਕਾਲੇ ਕਾਨੂੰਨ ਪਾਸ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾਲ ਕਬਜ਼ੇ ਕੀਤੇ ਜਾਣਗੇ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਖੀਰ ਵਿਚ ਉਨ੍ਹਾਂ ਸਮੂਹ ਵਰਗ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।