ਪਤਾ ਹੁੰਦਾ ਤਾਂ ਕਾਲੇ ਕਾਨੂੰਨ ਲਿਆਉਣ ਦੀ ਹਰਕਤ ਨਹੀਂ ਸੀ ਕਰਦਾ
ਤਪਾ/ਬਰਨਾਲਾ-ਦਸੰਬਰ 2020 -(ਗੁਰਸੇਵਕ ਸਿੰਘ ਸੋਹੀ)-
ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਲਿਆ ਕੇ ਨਰਿੰਦਰ ਮੋਦੀ ਦੀ ਸਰਕਾਰ ਨੇ ਬਹੁਤ ਹੀ ਗਲਤ ਫੈਸਲਾ ਲਿਆ ਹੈ ਸ਼ਾਇਦ ਨਰਿੰਦਰ ਮੋਦੀ ਨੂੰ ਪੰਜਾਬੀਆਂ ਦੇ ਇਤਿਹਾਸ ਬਾਰੇ ਪਤਾ ਹੀ ਨਹੀਂ ਹੈ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਢਿੱਲੋਂ ਇੰਟਰ ਪ੍ਰਾਈਸਿਜ਼ ਨੇ ਕਿਹਾ ਹੈ ਕਿ ਸੈਂਟਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਬੈੱਲ ਪਾਸ ਕੀਤੇ ਹਨ। ਇਨ੍ਹਾਂ ਫ਼ੈਸਲਿਆਂ ਖਿਲਾਫ਼ ਪੰਜਾਬ ਦਾ ਹਰ ਵਰਗ ਆਪਣੀ ਜਾਨ ਦੀ ਬਾਜ਼ੀ ਲਾਉਣ ਦੇ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕੀ ਜਦੋਂ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਬਿਜਲੀ ਸੋਧ ਬਿੱਲ 2020 ਲਾਗੂ ਕੀਤੇ ਹਨ।ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਗਿਆ।ਸੈਂਟਰ ਸਰਕਾਰ ਨੇ ਇਸ ਸੰਘਰਸ਼ ਨੂੰ ਅਣਗੌਲਿਆ ਕਰ ਦਿੱਤਾ। ਉਸ ਤੋਂ ਬਾਅਦ ਹੁਣ ਤਕ ਲੱਖਾਂ ਦੀ ਗਿਣਤੀ ਚ ਕਿਸਾਨ ਮਰਦ ਔਰਤਾਂ ਦੇ ਕਾਫ਼ਲਿਆਂ ਨੇ ਦਿੱਲੀ ਨੂੰ ਚਾਰੇ ਪਾਸਿਓਂ ਘੇਰਿਆ ਹੋਇਆ ਹੈ।ਹੱਡ ਚੀਰਵੀਂ ਠੰਢ ਅਤੇ ਖ਼ਰਾਬ ਮੌਸਮ ਦੇ ਕਾਰਨ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਜੇਕਰ ਦੇਖਿਆ ਜਾਵੇ ਤਾਂ ਕਿਸਾਨੀ ਸੰਘਰਸ਼ ਅੱਗੇ ਮੋਦੀ ਸਰਕਾਰ ਇੱਕਦਮ ਫੇਲ੍ਹ ਹੋ ਚੁੱਕੀ ਹੈ, 30 ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਦਾ ਹਰ ਵਰਗ ਜਾਤ-ਪਾਤ ਭਰਮ ਭੁਲੇਖੇ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਅੱਜ ਦਿੱਲੀ ਵਿਖੇ ਕਿਸਾਨੀ ਦੇ ਝੰਡੇ ਗੱਡੀ ਬੈਠਾ ।