ਪਿੰਡ ਗਾਲਿਬ ਰਣ ਸਿੰਘ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ

ਸਿੱਧਵਾਂ ਬੇਟ (ਜਸਮੇਲ ਗਾਲਿਬ)

ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਪਿੰਡ ਗਾਲਬ ਰਣ ਸਿੰਘ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਜਾ ਰਿਹਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸਰਤਾਜ ਸਿੰਘ ਨੇ  ਦੱਸਿਆ ਹੈ ਕਿ 3 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ ਇਸ ਉਪਰੰਤ ਪੰਜ ਜਨਵਰੀ ਨੂੰ ਅਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਪਿੰਡ ਦੀ ਪ੍ਰਕਮਇਆ ਕੀਤੀ ਜਾਵੇਗੀ। ਪਿੰਡ ਵਿੱਚ ਪੜਾਅ ਲਗਾਏ ਜਾਣਗੇ । ਜਿਸ ਵਿਚ ਉੱਚ ਕੋਟੀ ਦੇ ਪ੍ਰਸਿੱਧ ਢਾਡੀ ਭਾਈ ਗੁਰਭਾਗ ਸਿੰਘ ਮਰੂੜ ਸ਼ਾਥੀ ਬੀਬੀ ਗੁਰਪ੍ਰੀਤ ਕੌਰ ਸਮਾਧ ਭਾਈ, ਬੀਬੀ ਕੁਲਬੀਰ ਕੌਰ ਅਤੇ ਸਰੰਗੀ ਮਾਸਟਰ ਸੁਖਵਿੰਦਰ ਸਿੰਘ ਖਾਲਸਾ ਆਦਿ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਥਾਂ-ਥਾਂ ਪੜਾਵਾਂ ਤੇ   ਲੰਗਰ ਵੀ ਵਰਤਾਏ ਜਾਣਗੇ। ਇਸ ਸਮੇਂ ਕੁਲਵਿੰਦਰ ਸਿੰਘ ਖਜਾਨਚੀ, ਸਰਪੰਚ ਜਗਦੀਸ਼ ਚੰਦ ਸ਼ਰਮਾ ਮੈਂਬਰ ਨਿਰਮਲ ਸਿੰਘ, ਮੈਂਬਰ ਹਰਮਿੰਦਰ ਸਿੰਘ ਫੌਜੀ, ਮੈਂਬਰ ਜਗਸੀਰ ਸਿੰਘ ਕਾਲਾ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਹਰਜੀਤ ਸਿੰਘ, ਸੁਰਿੰਦਰਪਾਲ ਸਿੰਘ ਫੌਜੀ ਆਦਿ ਹਾਜਰ ਸਨ।