ਰਾਮਪੁਰਾ ਫੂਲ / ਬਰਨਾਲਾ,ਜਨਵਰੀ 2021 -(ਗੁਰਸੇਵਕ ਸਿੰਘ ਸੋਹੀ)-
ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ ਤੇ ਪੱਕੇ ਮੋਰਚੇ ਲਗਾ ਰੱਖੇ ਹਨ ਤੇ ਇਸ ਸੰਘਰਸ਼ ਵਿੱਚ ਕਈ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਅੱਜ ਫਿਰ ਇਕ ਦੁੱਖਦਾਈ ਖ਼ਬਰ ਮਿਲੀ ਜਦੋਂ ਦਿੱਲੀ ਟਿਕਰੀ ਬਾਰਡਰ ਤੋਂ ਪਰਤਦੇ ਹੋਏ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਅਮਰ ਸਿੰਘ (45 ) ਪੁੱਤਰ ਜੀਤ ਸਿੰਘ ਵਾਸੀ ਬੁਗਰਾ ਦੀ ਰਸਤੇ ਵਿੱਚੋਂ ਆਉਣ ਸਮੇਂ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ। ਮਿ੍ਤਕ ਆਪਣੇ ਪਿੱਛੇ ਇਕ ਲੜਕਾ ਤੇ ਲੜਕੀ ਛੱਡ ਗਿਆ ਹੈ। ਕਿਸਾਨ ਆਗੂ ਬਲਵਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਕਰਜ਼ਾ ਮਾਫ਼ ਕਰੇ ।