ਜਗਰਾਓਂ/ਲੁਧਿਆਣਾ,ਜਨਵਰੀ 2021 - (ਜਸਮੇਲ ਗਾਲਿਬ )-
ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੀ ਸਾਲਾਨਾ ਅੱਠਵੀਂ ਬਰਸੀ ਉਨ੍ਹਾਂ ਦੇ ਵਰਸੋਏ ਮੌਜੂਦਾ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਵਿੱਚ ਮੁੱਖ ਅਸਥਾਨ ਨਾਨਕਸਰ ਕਲੇਰਾਂ ਵਿਖੇ 10 ਤੋਂ 14 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਇਸ ਮੌਕੇ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਨੇ ਦੱਸਿਆ ਕਿ ਮਹੰਤ ਬਾਬਾ ਪ੍ਰਤਾਪ ਸਿੰਘ ਨਾਨਕਸਰ ਦੀ ਮਿੱਠੀ ਨਿੱਘੀ ਯਾਦ ਚ 10 ਜਨਵਰੀ ਤੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਪਹਿਲੀ ਲੜੀ ਦੇ ਪਾਠ ਪ੍ਰਕਾਸ਼ ਹੋਣਗੇ ।ਜਿਨ੍ਹਾਂ ਦੇ ਭੋਗ 12 ਜਨਵਰੀ ਨੂੰ ਪੈਣ ਉਪਰੰਤ ਦੂਸਰੀ ਲਡ਼ੀ ਦੇ ਪਾਠ ਪ੍ਰਕਾਸ਼ ਹੋਣਗੇ ਜਿਨ੍ਹਾਂ ਦੇ ਭੋਗ ਅਤੇ ਸਮਾਪਤੀ 14 ਜਨਵਰੀ (1ਮਾਘ) ਨੂੰ ਪਾਏ ਜਾਣਗੇ ।ਇਨ੍ਹਾਂ ਪੰਜ ਰੋਜ਼ਾ ਨਿਰੋਲ ਗੁਰਮਤਿ ਜਪ ਤਪ ਸਮਾਗਮ ਦੌਰਾਨ ਆਖਰੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿੱਚ ਪ੍ਰਸਿੱਧ ਕੀਰਤਨੀਏ ਜਥੇ ਨਾਨਕਸਰ ਸੰਪਰਦਾਇ ਦੇ ਸੰਤ ਮਹਾਂਪੁਰਸ਼ ਪੰਥ ਦੀਆਂ ਸਿਮਰੋ ਹਸਤੀਆਂ ਧਾਰਮਕ ਸਮਾਜਿਕ ਅਤੇ ਰਾਜਨੀਤਕ ਆਗੂ ਮਹੰਤ ਬਾਬਾ ਪ੍ਰਤਾਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ।