You are here

ਕੇਂਦਰ ਦੀ ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ :ਪ੍ਰਧਾਨ ਪਲਵਿੰਦਰ ਕੌਰ ਮੰਗਾ

ਜਗਰਾਓਂ/ਲੁਧਿਆਣਾ,ਜਨਵਰੀ 2021  - (ਜਸਮੇਲ ਗਾਲਿਬ)-

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਦੇਸ਼ ਨੂੰ ਬਰਬਾਦ ਕਰਨ ਤੋਂ ਸਿਵਾ ਕੁਝ ਨਹੀਂ ਹਨ  ।ਹੁਣ ਸਮੁੱਚਾ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਇਨ੍ਹਾਂ ਫਾਸ਼ੀਵਾਦੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰ ਜਾਂ ਪਾਰ ਦੀ ਲੜਾਈ ਲੜਨ ਦਾ ਮਨ ਬਣਾ ਚੁੱਕੇ ਹਨ  ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜ਼ਦੂਰ ਯੂਨੀਅਨ ਅਤੇ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ   ਪਲਵਿੰਦਰ ਕੌਰ ਸਹੋਤਾ ਮੰਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ।ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਡੇ ਵੱਡੇ ਦੇਸ਼ ਦੇ ਸਰਕਾਰੀ ਅਦਾਰਿਆਂ ਦਾ ਭੋਗ ਪਾ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਚੁੱਕੀ ਹੈ ।ਜਿਸ ਨਾਲ ਦੇਸ਼ ਅੰਦਰ ਅੰਦਰ ਵੱਡੇ ਪੱਧਰ ਤੇ ਲੋਕ ਬੇਰੁਜ਼ਗਾਰੀ ਵੱਲ ਧੱਕੇ ਜਾਣਗੇ ਉੱਥੇ ਮਹਿੰਗਾਈ ਹੋਰ ਅਸਮਾਨ ਛੂਹੇਗੀ ।ਇਸ ਸਮੇਂ ਪਲਵਿੰਦਰ ਕੌਰ ਮੰਗਾ ਨੇ ਕਿਹਾ ਹੈ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੱਖਾਂ ਕਿਸਾਨ ਤੇ ਮਜ਼ਦੂਰ ਕੜਕਦੀ ਠੰਢ ਵਿੱਚ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋ ਰਹੇ ਹਨ  ਪਰ ਸਰਕਾਰ ਉਨ੍ਹਾਂ ਨੂੰ ਹੱਕ ਦੇਣ ਦੀ ਬਜਾਏ ਲਾਠੀਆਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਤਸ਼ੱਦਦ ਕਰ ਰਹੀ ਹੈ ।ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਚਾਹੀਦਾ ਘੁੱਪ ਆਪਣਾ ਅੜੀਅਲ ਰਵੱਈਆ ਛੱਡ ਕੇ ਇਨ੍ਹਾਂ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਹੋਏ ਕਿਸਾਨ ਮਜ਼ਦੂਰਾਂ ਦੇ ਵਿੱਢੇ ਅੰਦੋਲਨ ਨੂੰ ਸ਼ਾਂਤ ਕਰਨ ਵਿੱਚ ਮੋਹਰੀ ਰੋਲ ਨਿਭਾਵੇ ।ਉਨ੍ਹਾਂ ਪਿਛਲੇ ਦਿਨੀਂ ਸੰਗਰੂਰ ਵਿੱਚ ਕਿਸਾਨਾਂ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ।