11ਤਰੀਕ ਤੋਂ 13 ਤਰੀਕ ਤੱਕ  ਗੁਰਦੁਆਰਾ ਨੌਵੀਂ ਪਾਤਸ਼ਾਹੀ ਧਨੌਲਾ ਵਿਖੇ 3 ਰੋਜ਼ਾ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ।  

ਧਨੌਲਾ-ਬਰਨਾਲਾ, ਜਨਵਰੀ 2021(ਗੁਰਸੇਵਕ ਸਿੰਘ ਸੋਹੀ)-

ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਜਨਮ ਦਿਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਨੌਲਾ ਵਿਖੇ 11 ਜਨਵਰੀ ਤੋਂ 13 ਜਨਵਰੀ ਤੱਕ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਟੇਕ ਸਿੰਘ ਨੇ ਕਿਹਾ ਕਿ 11ਜਨਵਰੀ ਨੂੰ ਅਖੰਡ ਪਾਠ ਪ੍ਰਕਾਸ਼ ਹੋਣਗੇ 13 ਜਨਵਰੀ ਨੂੰ ਸਵੇਰੇ ਨੌੰ ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਹੀ ਦੇ ਵਿਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਰਾਗੀ ਜਥੇ ਵੱਲੋਂ ਵਿਰਾਗਮਈ ਕੀਰਤਨ ਸੁਣਾ ਕੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਕਵੀਸ਼ਰੀ ਜਥੇ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਅਤੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਸੁਣਾ ਕੇ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੱਤਕਾ ਪਾਰਟੀ ਅਤੇ ਫੌਜੀ ਬੈਂਡ ਬਾਜਿਆਂ ਵੱਲੋਂ ਆਪਣੇ ਜੌਹਰ ਦਿਖਾਏ ਜਾਣਗੇ। ਅਖੀਰ ਦੇ ਵਿਚ ਬਾਬਾ ਟੇਕ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 3 ਰੋਜ਼ਾ ਸਮਾਗਮ ਦੇ ਵਿਚ ਹਾਜ਼ਰੀਆਂ ਭਰ ਕੇ ਸੰਗਤਾਂ  ਆਪਣਾ ਜੀਵਨ ਸਫਲ ਕਰਨ।