ਸ਼ਹੀਦ ਕਿਸਾਨਾਂ ਦੇ ਨਾਮ ਤੇ ਇਸ ਵਾਰ ਕਾਲੀ ਲੋਹੜੀ ਮਨਾਈ ਜਾਵੇਗੀ: ਆਪ ਬਲਾਕ ਪ੍ਰਧਾਨ ਛਿੰਦਰਪਾਲ ਸਿੰਘ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ )

ਆਮ ਆਦਮੀ ਪਾਰਟੀ ਬਲਾਕ ਪ੍ਰਧਾਨ ਸ਼ਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਸ਼ਹੀਦ  ਕਿਸਾਨਾਂ ਦੇ ਨਾਮ ਤੇ ਕਾਲੀ ਲੋਹੜੀ ਮਨਾਈ ਜਾਵੇਗੀ ।ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ  ਵਰ ਕਿਸਾਨ  ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ ਉਨ੍ਹਾਂ ਕਹਿ ਕੇ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨ ਖ਼ਿਲਾਫ਼  ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਾਰਡਰ ਉੱਤੇ ਜਨ ਰਾਤ ਅੰਦੋਲਨ ਕਰ ਰਿਹਾ ਹੈ ।ਇਸ ਅੰਦੋਲਨ ਵਿਚ ਡਟੇ ਹੋਏ ਪੰਜਾਹ ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੇ ਰੋਜ਼ਾਨਾ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ ।ਬਲਾਕ ਪ੍ਰਧਾਨ ਸ਼ਿੰਦਰਪਾਲ ਸਿੰਘ ਨੇ ਕਿਹਾ ਹੈ ਕਿ ਅੱਜ ਸਾਡਾ ਦੇਸ਼ ਦਾ ਹਾਕਮ ਅੰਨ੍ਹਾ ਬੋਲਾ ਅਤੇ ਗੂੰਗਾ ਹੈ ਹੋ ਚੁੱਕਾ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ,ਮੁਹੱਲੇ,ਗਲੀ ਵਿਚ ਲੋਹੜੀ  ਦੀ ਸ਼ਾਮ ਨੂੰ ਕਿਸਾਨ ਸੰਘਰਸ਼  ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣਗੇ ਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਦਿਲਦਾਰ ਰੂਪੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਹੈ ਕਿ  ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣ ।