You are here

ਕਾਲੇ ਕਾਨੂੰਨ ਰੱਦ ਕਰਵਾ ਕੇ ਦਿੱਲੀ ਵਿਖੇ ਕਿਸਾਨੀ ਦੀ ਜਿੱਤ ਵਾਲਾ ਝੰਡਾ ਗੱਡੇਗੇ-ਜੱਗਾ ਛਾਪਾ

ਅੱਜ 18 ਜਨਵਰੀ ਨੂੰ ਮਨਾਇਆ ਜਾਵੇਗਾ 'ਕਿਸਾਨ ਮਹਿਲਾ ਦਿਵਸ"

ਕਿਸਾਨ ਜਥੇਬੰਦੀਆਂ ਕਰਨਗੀਆਂ ਸੈਂਕੜੇ ਟਰੈਕਟਰਾਂ ਦੀ ਮਦਦ ਨਾਲ ਪਿੰਡਾਂ ਚ ਰੋਸ ਮਾਰਚ

ਮਹਿਲ ਕਲਾਂ ਬਰਨਾਲਾ-ਜਨਵਰੀ 2021-(ਗੁਰਸੇਵਕ ਸੋਹੀ)- 

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਰੂਰੀ ਮੀਟਿੰਗ ਅੱਜ  ਕਸਬਾ ਮਹਿਲ ਕਲਾਂ ਵਿਖੇ ਟੋਲ ਟੈਕਸ ਦੇ ਨਜ਼ਦੀਕ ਹੋਈ। ਜਿਸ ਵਿੱਚ ਯੂਨੀਅਨ ਦੇ ਸੀਨੀਅਰ ਅਹੁਦੇਦਾਰਾਂ ਨੇ ਹਿੱਸਾ ਲਿਆ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ  ਕਿਸਾਨ ਆਗੂ

ਜੱਗਾ ਸਿੰਘ ਛਾਪਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀਬਾਡ਼ੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਸਮੁੱਚੇ ਲੋਕ ਸਾਥ ਦੇ ਰਹੇ ਹਨ ।ਉਥੇ ਇਸ ਕਿਸਾਨੀ ਅੰਦੋਲਨ ਨੂੰ ਧਾਰਮਿਕ ਸਮਾਜਕ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਦੀ ਵੀ ਵੱਡੇ ਪੱਧਰ ਤੇ ਹਮਾਇਤ ਪ੍ਰਾਪਤ ਹੈ ਅਤੇ ਮੋਦੀ ਸਰਕਾਰ ਨੇ ਇਹ ਕਾਲ਼ੇ ਖੇਤੀਬਾੜੀ ਕਾਨੂੰਨ ਸਰਮਾਏਦਾਰੀ ਪੱਖੀ ਅੰਬਾਨੀ ਅਡਾਨੀ ਦੇ ਇਸ਼ਾਰਿਆਂ ਤੇ ਨੱਚ ਕੇ ਆਪਣੀ ਯਾਰੀ ਪੁਗਾਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾਡ਼ੀ ਕਾਨੂੰਨ ਬਣਾਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਹੁਣ ਕਿਸਾਨਾਂ ਨੂੰ ਬਣਾੳੁਣ ਦੀ ਕੋਸ਼ਿਸ਼ ਕਰ ਰਹੀ ਹੈ ।ਜਿਸ ਨੂੰ ਦੇਸ਼ ਦਾ ਸਮੁੱਚਾ ਕਿਸਾਨ ਬਰਦਾਸ਼ਤ ਨਹੀਂ ਕਰੇਗਾ ਤੇ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਦਿੱਲੀ ਵਿਖੇ ਕਿਸਾਨੀ ਦੀ ਜਿੱਤ ਵਾਲਾ ਝੰਡਾ ਗੱਡੇਗੇ। ਅਖੀਰ ਵਿਚ ਉਨ੍ਹਾਂ ਕਿਹਾ ਕਿ ਅੱਜ 18 ਜਨਵਰੀ ਨੂੰ ਬਲਾਕ ਮਹਿਲ ਕਲਾਂ ਦੇ ਸਮੂਹ ਕਿਸਾਨ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ "ਕਿਸਾਨ ਮਹਿਲਾ ਦਿਵਸ" ਮਨਾਇਆ ਜਾਵੇਗਾ।ਜਿਸ ਵਿੱਚ ਵੱਡੀ ਗਿਣਤੀ ਵਿਚ ਔਰਤ ਵਰਗ ਸ਼ਮੂਲੀਅਤ ਕਰੇਗਾ ਕਿਉਂਕਿ ਜਿੱਥੇ  ਔਰਤਾਂ ਕਿਸਾਨਾਂ ਨਾਲ ਖੇਤੀਬਾੜੀ  ਕਰਨ ਵਿੱਚ ਸਹਿਯੋਗ ਕਰਦੀਆਂ ਹਨ ਉੱਥੇ ਕਿਸਾਨੀ ਘੋਲਾਂ ਵਿੱਚ ਅਹਿਮ ਰੋਲ ਨਿਭਾਅ ਰਹੀਆਂ ਹਨ ਅਤੇ ਸ਼ਹੀਦੀਆਂ ਪ੍ਰਾਪਤ ਕਰ ਚੁੱਕੀਆਂ ਹਨ ।ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਮਹਿਲ ਕਲਾਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਦੀ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਲੱਖਾਂ ਟਰੈਕਟਰਾਂ ਮਾਰਚ ਦੀ ਰਿਹਰਸਲ ਵਜੋਂ ਅੱਜ ਬਲਾਕ ਮਹਿਲ ਕਲਾਂ ਦੇ 40 ਦੇ ਕਰੀਬ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ । ਉਨ੍ਹਾਂ ਬਲਾਕ ਮਹਿਲ ਕਲਾਂ ਦੇ ਸਮੂਹ ਲੋਕਾਂ ਨੂੰ ਟਰੈਕਟਰਾਂ ਸਮੇਤ ਅੱਜ ਟੋਲ ਟੈਕਸ ਮਹਿਲ ਕਲਾਂ ਵਿਖੇ 9 ਵਜੇ  ਪੁੱਜਣ ਦੀ ਅਪੀਲ ਕੀਤੀ  ।