ਦਿੱਲੀ ਦੀ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚ ਪੰਜਾਬ ਦੇ ਵੱਡੀ ਗਿਣਤੀ ਵਿੱਚ ਨੰਬਰਦਾਰ ਸ਼ਾਮਲ ਹੋਣਗੇ: ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ )

ਕਿਸਾਨ ਮੋਰਚੇ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਛੱਬੀ ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਪਰੇਡ ਵਿਚ ਸੂਬੇ ਦੇ ਬਹੁਗਿਣਤੀ ਨੰਬਰਦਾਰ ਸ਼ਮੂਲੀਅਤ ਕਰਨਗੇ ਤਾਂ ਕਿ ਮੋਦੀ ਸਰਕਾਰ ਦੇ ਨੱਕ ਵਿੱਚ ਦਮ ਕਰਕੇ ਖੇਤੀ ਕਾਨੂੰਨ ਨੂੰ ਰੱਦ ਕਰਵਾਇਆ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਐਸੋਏਸ਼ੀਅਨ  ਪੰਜਾਬ ਰਜਿਸਟਰਡ (169)ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤੇ ।ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕਰਕੇ ਕਿਸਾਨਾ ਉਪਰੰਤ ਜ਼ਬਰਦਸਤੀ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਕੀਤੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਸਮੁੱਚੇ ਪੰਜਾਬ ਅੰਦਰ ਮੀਟਿੰਗਾਂ ਕਰਕੇ ਨੰਬਰਦਾਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਤਾਂ ਕਿ ਇਤਿਹਾਸਕ ਇਕੱਠ ਕਰਕੇ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ ।ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੋਂਦ ਨੂੰ ਬਚਾਉਣ ਲਈ ਲੜਾਈ ਲੜ ਰਹੇ ਹਨ ਜਦਕਿ ਮੋਦੀ ਸਰਕਾਰ ਇਸ ਨੂੰ ਆਪਣੀ ਹੀ ਇੱਜ਼ਤ ਅਤੇ ਹੇਗੜੇ ਦੀ ਲੜਾਈ ਬਣਾਈ ਬੈਠਾ ਹੈ ।ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤੀ ਮਾਈ ਅਤੇ ਅਨੁਸ਼ਾਸਨ ਚ ਰਹਿ ਕੇ ਕੀਤੇ ਜਾ ਰਹੇ ਸੰਘਰਸ਼ ਤੋਂ ਮੋਦੀ ਸਰਕਾਰ ਡਰੀ ਹੋਈ ਹੈ ਹੁਣ ਸਿਰਫ਼ ਕਾਨੂੰਨ ਵਾਪਸ ਲੈਣ ਨੂੰ ਆਪਣੀ ਬੇਇੱਜ਼ਤੀ ਸਮਝ ਰਹੀ ਹੈ ।ਉਨ੍ਹਾਂ ਕਿਹਾ ਕਿ ਕਿਸਾਨਾ ਹੱਕਾਂ  ਲਈ ਸੰਘਰਸ਼ ਕਰ ਕੇ ਕਰ ਰਹੇ ਕਿਸਾਨ  ਆਗੂਆਂ ਕਲਾਕਾਰਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਕੇਂਦਰ ਏਜੰਸੀਆਂ ਈਡੀ ਅਤੇ ਆਈ ਐੱਨ  ਏ ਰਾਹੀਂ ਡਰਾਇਆ ਧਮਕਾਇਆ ਜਾ ਰਿਹਾ ਹੈ  ਪਰ ਪੰਜਾਬ ਦੇ ਬਹਾਦਰ ਲੋਕ ਸਰਕਾਰ ਦੀਆਂ ਇਨ੍ਹਾਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ ।ਉਨ੍ਹਾਂ ਕਿਹਾ ਕਿ ਕੇਂਦਰ ਜਾਂਚ ਏਜੰਸੀਆਂ ਦਾ ਕਿਸਾਨੀ ਅੰਦੋਲਨ ਦੇ ਮਦਦਗਾਰਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਬੇਹੱਦ ਮੰਦਭਾਗਾ ਹੈ । ਉਨ੍ਹਾਂ 26 ਜਨਵਰੀ ਨੂੰ ਹੱਕ ਸੱਚ ਦੀ ਅਸਲ ਲੜਾਈ ਸਮੁੱਚੇ ਪੰਜਾਬ ਦੇ ਨੰਬਰਦਾਰਾਂ ਨੂੰ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ