You are here

ਪਿੰਡ ਚਕਰ ਤੋ ਦਿੱਲੀ ਲਈ 25 ਵਾਂ ਜੱਥਾ ਰਵਾਨਾ

ਹਠੂਰ,20,ਜਨਵਰੀ-(ਕੌਸ਼ਲ ਮੱਲ੍ਹਾ)-

ਕੇਂਦਰ ਸਰਕਾਰ ਵੱਲੋ ਤਿਆਰ ਕੀਤੇ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾ ਤੇ ਚੱਲ ਰਹੇ ਰੋਸ ਧਰਨਿਆ ਵਿਚ ਸਮੂਲੀਅਤ ਕਰਨ ਲਈ ਅਤੇ 26 ਜਨਵਰੀ ਦੇ ਟਰੈਕਟਰ ਰੋਸ ਪ੍ਰਦਰਸਨ ਵਿਚ ਸਾਮਲ ਹੋਣ ਲਈ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੀ ਅਗਵਾਈ ਹੇਠ ਦਿੱਲੀ ਦੇ ਟਿਕਰੀ ਬਾਰਡਰ ਲਈ ਪਿੰਡ ਚਕਰ ਤੋ 25 ਵਾਂ ਜੱਥਾ ਰਵਾਨਾ ਹੋਇਆ।ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੇ ਮੈਬਰਾ ਅਤੇ ਆਹੁਦੇਦਾਰ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਆਮ ਲੋਕ ਸੰਘਰਸ ਵਿਚ ਸਾਮਲ ਹੋ ਰਹੇ ਹਨ ਪਰ ਕੇਂਦਰ ਸਰਕਾਰ ਇਸ ਸੰਘਰਸ ਨੂੰ ਅੱਤਵਾਦੀ ਅਤੇ ਨਕਸਲਵਾਦੀ ਦਾ ਸੰਘਰਸ ਆਖ ਕੇ ਸੰਘਰਸ ਨੂੰ ਕਮਜੋਰ ਕਰਨ ਦੀ ਨੀਤੀ ਅਪਣਾ ਰਹੀ ਹੈ ਪਰ ਸਾਡੇ ਇਨਸਾਫ ਪਸੰਦ ਲੋਕ ਕੇਂਦਰ ਸਰਕਾਰ ਦੀ ਦੇਸ ਵਿਰੋਧੀ ਨੀਤੀ ਨੂੰ ਕਾਮਯਾਬ ਨਹੀ ਹੋਣ ਦੇਣਗੇ।ਉਨ੍ਹਾ ਕਿਹਾ ਕਿ ਅੱਜ ਪਿੰਡ ਚਕਰ ਤੋ ਤੇਰਾ ਟਰੈਕਟਰ,ਤਿੰਨ ਗੱਡੀਆ ਅਤੇ ਤਿੰਨ ਟਰਾਲੀਆਂ ਵਿਚ ਨੌਜਵਾਨ ਅਤੇ ਕਿਸਾਨ ਵੀਰ ਦਿੱਲੀ ਲਈ ਰਵਾਨਾ ਹੋਏ ਹਨ ਅਤੇ ਆਉਣ ਵਾਲੇ ਦਿਨਾ ਵਿਚ ਪਿੰਡ ਵਾਸੀ ਵੱਡੀ ਗਿਣਤੀ ਵਿਚ ਦਿੱਲੀ ਨੂੰ ਵਹੀਰਾ ਘੱਤਣਗੇ।ਇਸ ਮੌਕੇ ਉਨ੍ਹਾ ਸਮੂਹ ਇਲਾਕਾ ਨਿਵਾਸੀਆ ਨੂੰ ਬੇਨਤੀ ਕੀਤੀ ਕਿ ਪਾਰਟੀਬਾਜੀ ਤੋ ਉੱਪਰ ਉੱਠ ਕੇ ਕਿਸਾਨੀ ਸੰਘਰਸ ਦਾ ਸਾਥ ਦੇਵੋ।ਇਸ ਮੌਕੇ ਉਨ੍ਹਾ ਨਾਲ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੇ ਮੈਬਰ,ਆਹੁਦੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਫੋਟੋ ਕੈਪਸਨ:-ਪਿੰਡ ਚਕਰ ਤੋ ਦਿੱਲੀ ਲਈ 25 ਵਾਂ ਜੱਥਾ ਰਵਾਨਾ ਹੁੰਦਾ ਹੋਇਆ ।