ਮਹਿਲ ਕਲਾਂ,/ ਬਰਨਾਲਾ, ਜਨਵਰੀ 2021 (ਗੁਰਸੇਵਕ ਸਿੰਘ ਸੋਹੀ)-
ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਦਰਬਾਰਾ ਸਿੰਘ ਛੀਨੀਵਾਲ ਦੇ ਪੋਤਰੇ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ ਦੇ ਪੁੱਤਰ ਕਾਕਾ ਦਮਨਪ੍ਰੀਤ ਸਿੰਘ(22)ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਉਨ੍ਹਾਂ ਦਾ ਅੰਤਮ ਸਸਕਾਰ ਪਿੰਡ ਛੀਨੀਵਾਲ ਕਲਾਂ ਦੇ ਸ਼ਮਸ਼ਾਨਘਾਟ ਚ ਕੀਤਾ ਗਿਆ। ਜਿੱਥੇ ਵੱਖ-ਵੱਖ ਧਾਰਮਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਾਕਾ ਦਮਨਪ੍ਰੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਮ ਵਿਦਾਈ ਦਿੱਤੀ ਗਈ।ਉਨ੍ਹਾਂ ਦੀ ਮੌਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦੀ ਸਕੱਤਰ ਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਬੀਰ ਸਿੰਘ ਘੁੰਨਸ, ਕੁਲਵੰਤ ਸਿੰਘ ਕੀਤੂ,ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਦਵਿੰਦਰ ਸਿੰਘ ਬੀਹਲਾ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਸਰਕਲ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ, ਬਲਜਿੰਦਰ ਸਿੰਘ ਬਿੱਟੂ ਧਨੇਰ, ਸੈਕਟਰੀ ਸੁਖਦੀਪ ਸਿੰਘ ਦੀਵਾਨਾ, ਗੁਰਸੇਵਕ ਸਿੰਘ ਗਾਗੇਵਾਲ, ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ ਆਡ਼੍ਹਤੀਆ, ਬਲਦੇਵ ਸਿੰਘ ਗਾਗੇਵਾਲ, ਗੋਗੀ ਹਰਦਾਸਪੁਰਾ, ਬੇਅੰਤ ਸਿੰਘ, ਰਾਜਾ ਰਾਮ ਬੱਗੂ ਖਿਆਲੀ, ਡਾ ਪ੍ਰਵੀਨ ਸਿੰਗਲਾ, ਡਾ ਹਰਨੇਕ ਸਿੰਘ ਪੰਡੋਰੀ ਆਦਿ ਆਗੂਆਂ ਨੇ ਕਾਕਾ ਦਮਨਪ੍ਰੀਤ ਸਿੰਘ ਦੀ ਹੋਈ ਅਚਾਨਕ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।