ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 25 ਜਨਵਰੀ ਨੂੰ ਪੰਜਾਬ ਵਿਚ ਸਾੜਨਗੇ ਮੋਦੀ,ਅਮਿਤ ਸਾਹ ਅਤੇ ਤੋਮਰ ਦੇ ਆਦਮ-ਕੱਦ ਪੁਤਲੇ -ਡਾ ਬਾਲੀ

ਮਹਿਲ ਕਲਾਂ/ਬਰਨਾਲਾ-ਜਨਵਰੀ 2021(ਗੁਰਸੇਵਕ ਸੋਹੀ)-  ਕਿਸਾਨੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਮੈਡੀਕਲ ਪ੍ਰੈਕਟੀਸ਼ਨਰਜ਼ ਪੰਜਾਬ( ਰਜਿ:295) ਦੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਮੋਦੀ, ਅਮਿਤ ਸ਼ਾਹ ਅਤੇ ਤੋਮਰ ਦੇ ਆਦਮਕੱਦ ਪੁਤਲੇ ਫੂਕੇ ਜਾਣਗੇ ।ਇਹ ਫੈਸਲਾ ਸੂਬਾਈ ਮੀਟਿੰਗ ਵਿਚ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੁਆਰਾ ਕੀਤੀ ਗਈ ।

ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਕਿਸਾਨ ਤੇ ਮਜ਼ਦੂਰ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ, ਸਗੋਂ ਦਸਵੀਂ ਗੇੜ ਦੀ ਗੱਲਬਾਤ ਕਰ ਕੇ ਵੀ ਟਾਲ ਮਟੋਲ ਦੀ ਨੀਤੀ ਤਹਿਤ, ਲੰਮਾ ਸਮਾਂ ਗੁਆ ਕੇ, ਹੋਰ ਲੰਮੇ ਸਮੇਂ ਲਈ ਇੰਤਜ਼ਾਰ ਕਰਨ ਲਈ ਕਹਿਣਾ, ਇਹ ਸਾਬਤ ਕਰਦੀ ਹੈ ਕਿ ਕਾਰਪੋਰੇਸ਼ਨ ਘਰਾਣਿਆਂ ਵੱਲੋਂ ਲਈ ਮੋਟੀ ਦਲਾਲੀ ਮਸਲਾ ਹੱਲ ਨਹੀਂ ਹੋਣ ਦਿੰਦੀ। ਡਾ ਬਾਲੀ ਨੇ ਕਿਹਾ ਕਿ ਹਾਕਮ ਸਰਕਾਰਾਂ ਧਰਮ ਅਤੇ ਰਾਜਨੀਤੀ ਨੂੰ ਇੱਕੋ ਮੰਚ ਤੋਂ ਆਪ ਹੁਦਰੇ ਤਰੀਕੇ ਨਾਲ ਚਲਾ ਕੇ ਇਸ ਕਿਸਾਨੀ ਸੰਘਰਸ਼ ਚ ਸ਼ਾਮਲ ਘੱਟ ਗਿਣਤੀ ਲੋਕਾਂ ਦਾ ਘਾਣ ਕਰਨਾ ਚਾਹੁੰਦੀ ਹੈ। ਸੂਬਾ ਕੋਰ ਕਮੇਟੀ ਦੀ ਇਸ ਮੀਟਿੰਗ ਦੌਰਾਨ ਸੂਬਾ ਚੇਅਰਮੈਨ ਡਾ ਠਾਕੁਰਜੀਤ ਸਿੰਘ ਮੋਹਾਲੀ,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਲੁਧਿਆਣਾ,ਸੂਬਾ ਖਜ਼ਾਨਚੀ ਡਾ ਮਾਘ ਸਿੰਘ ਮਾਣਕੀ ਸੰਗਰੂਰ ,ਸੂਬਾ ਵਰਕਿੰਗ ਪ੍ਰਧਾਨ ਡਾ ਸਤਨਾਮ ਸਿੰਘ ਦੇਉ ਅੰਮ੍ਰਿਤਸਰ ,ਸੂਬਾ ਸੀਨੀਅਰ  ਮੀਤ ਪ੍ਰਧਾਨ ਡਾ ਬਲਕਾਰ ਸਿੰਘ ਸ਼ੇਰਗਿੱਲ ਪਟਿਆਲਾ,ਸੂਬਾ ਸਰਪ੍ਰਸਤ ਡਾ ਮਹਿੰਦਰ ਸਿੰਘ ਗਿੱਲ ਮੋਗਾ ,ਸੂਬਾ ਆਰਗੇਨਾਈਜ਼ਰ ਸਕੱਤਰ ਡਾ ਦੀਦਾਰ ਸਿੰਘ ਸ੍ਰੀ ਮੁਕਤਸਰ ਸਾਹਿਬ  ਨੇ ਕਿਹਾ ਕੀ ਇਹ  ਲੜਾਈ ਇਕੱਲੇ ਕਿਸਾਨਾਂ ਦੀ ਹੀ ਨਹੀਂ ਇਹ ਸਮੁੱਚੇ ਅਵਾਮ ਮਜ਼ਦੂਰਾਂ ,ਕਿਰਸਾਨਾਂ, ਮੁਲਾਜ਼ਮਾਂ ਦੀ ਹੈ ਅਤੇ ਹਰ ਵਰਗ ਦੇ ਲੋਕਾਂ ਦੀ ਅਤੇ ਹਿੰਦੂ ਮੁਸਲਿਮ ਸਿੱਖ ਈਸਾਈ ਅਤੇ ਦਲਿਤ ਵਰਗ ਦੀ ਸਾਂਝੀ ਲੜਾਈ ਹੈ।

25 ਤਰੀਕ ਦੀ ਮਹੱਤਤਾ ਦੱਸਦਿਆਂ ਆਗੂਆਂ ਨੇ ਕਿਹਾ ਕਿ 25 ਸਤੰਬਰ 2020 ਤੋਂ ਪੰਜਾਬ ਵਿੱਚ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਸੀ ਅਤੇ 25 ਨਵੰਬਰ 2020 ਨੂੰ ਦਿੱਲੀ ਵੱਲ ਚਾਲੇ ਪਾ ਦਿੱਤੇ ਗਏ ਸਨ l

25 ਦਸੰਬਰ 2020 ਨੂੰ ਖਟਕੜ ਕਲਾਂ ਤੋਂ ਸ਼ੁਰੂ ਹੋਇਆ ਪੂਰੇ ਪੰਜਾਬ ਦੇ ਡਾਕਟਰਾਂ ਦਾ ਇਕ ਵੱਡਾ ਕਾਫਲਾ ਵੱਖ ਵੱਖ ਸ਼ਹਿਰਾਂ ਵਿੱਚੋਂ ਦੀ ਹੁੰਦਾ ਹੋਇਆ ਦਿੱਲੀ ਦੇ ਸਿੰਘੂ,ਟਿਕਰੀ ਅਤੇ ਕੁੰਡਲੀ ਬਾਰਡਰਾਂ ਤੇ "ਜਨ ਹਿੱਤ" ਵਿਚ ਸ਼ੁਰੂ ਹੋਏ "ਜਨ ਅੰਦੋਲਨ "ਨੂੰ ਫਰੀ ਮੈਡੀਕਲ ਸੇਵਾਵਾਂ ਦੇਣ ਲਈ ਪਹੁੰਚਿਆ, ਜੋ ਕਿ ਪਿਛਲੇ ਪੰਜ ਮਹੀਨਿਆਂ ਤੋਂ ਜਥੇਬੰਦੀ ਵੱਲੋਂ ਲਗਾਤਾਰ ਫਰੀ ਮੈਡੀਕਲ ਸੇਵਾਵਾਂ ਜਾਰੀ ਹਨ ।

ਹੁਣ 25 ਜਨਵਰੀ 2021 ਨੂੰ ਵੱਖ ਵੱਖ ਜ਼ਿਲ੍ਹਿਆਂ ਵਿਚ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ।

ਡਾ ਬਾਲੀ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ;295) ਵੱਲੋਂ ਸਾਰੀਆਂ ਕਿਸਾਨ ਜਥੇਬੰਦੀਆਂ,ਭਰਾਤਰੀ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਸਾਰੇ ਜ਼ਿਲ੍ਹਿਆਂ ਵਿਚ ਰੈਲੀਆਂ ਮੁਜ਼ਾਹਰੇ ਕਰਦੇ ਹੋਏ ਮੋਦੀ ਪ੍ਰਧਾਨ ਮੰਤਰੀ ਮੋਦੀ,ਅਮਿਤ ਸ਼ਾਹ ਅਤੇ ਖੇਤੀਬਾਡ਼ੀ ਮੰਤਰੀ ਤੋਮਰ ਦੇ ਆਦਮ ਕੱਦ ਪੁਤਲੇ ਫੂਕੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੋਦੀ, ਅਮਿਤ ਸ਼ਾਹ ਅਤੇ ਤੋਮਰ ਦੀਆਂ ਕਿਸਾਨ ਮਾਰੂ ਨੀਤੀਆਂ ਪ੍ਰਤੀ ਮੰਗ ਪੱਤਰ ਦਿੱਤੇ ਜਾਣਗੇ ।

ਅਖੀਰ ਵਿੱਚ ਆਗੂਆਂ ਨੇ ਕਿਹਾ ਕਿ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਵਿਚ ਸੂਬਾਈ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ