ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਐਨ ਆਈ ਏ ਵੱਲੋ ਭੇਜੇ ਭੇਜੇ ਗਏ ਨੋਟਿਸ ਦੀ ਨਿੰਦਾ

ਜਗਰਾਉਂ /ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਇੰਟਰਨੈਸ਼ਨਲ ਪੰਥਕ ਅਹਿਮ ਮੀਟਿੰਗ ਕੋਰ ਕਮੇਟੀ ਦੇ ਮੈਂਬਰ ਹਰਚੰਦ ਸਿੰਘ ਦੀ ਅਗਵਾਈ ਹੇਠ ਕੋਠੇ ਜੀਵਾ ਵਿਖੇ ਹੋਈ ਮੀਟਿੰਗ ਮੌਕੇ ਜਥੇਦਾਰ ਚੱਕਰ ਅਤੇ ਹਰਚਰਨ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਖ਼ਿਲਾਫ ਸ਼ੁਰੂ ਕੀਤਾ ਹੋਇਆ ਅੰਦੋਲਨ ਹੁਣ ਕੇਂਦਰ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਿਆ ਹੈ ਬੁਖਲਾਹਟ ਵਿੱਚ ਆਈ ਕੇਂਦਰ ਦੀ ਭਾਜਪਾ ਸਰਕਾਰ ਇਸ ਅੰਦੋਲਨ ਨਾਲ ਜੁੜੇ ਹੋਏ ਆਗੂ ਅਤੇੇ ਧਾਰਮਿਕ ਸਖਸ਼ੀਅਤਾ ਤੇ ਆਪਣਿਆਂ ਏਜੰਸੀਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਕੀ ਇਸ ਸੰਘਰਸ਼ ਨੂੰ ਦਬਾਇਆ ਜਾ ਸਕੇ । ਜਿਸ ਦੇ ਤਹਿਤ ਐਨਆਈਏ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੂੰ ਨੋਟ ਭੇਜਿਆ ਗਿਆ । ਜਿਸ ਲਈ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਦੀ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਇਹ ਕਾਨੂੰਨ ਕੇਵਲ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਸਗੋਂ ਇਸ ਨਾਲ ਦੇਸ਼ ਦਾ ਹਰ ਵਰਗ ਪ੍ਰਭਾਵਤ ਹੋਵੇਗਾ। ਇਹੀ ਕਾਰਨ ਹੈ ਕਿ ਇਸ ਸਮੇਂ ਸਮੁੱਚਾ ਦੇਸ਼ ਕਿਸਾਨਾਂ ਦੇ ਨਾਲ ਸੰਘਰਸ਼ ਵਿੱਚ ਖੜ੍ਹਾ ਹੈ ।ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਕੇਂਦਰ ਸਰਕਾਰ ਆਪਣਾ ਅੜੀਅਲ ਰਵਾਇਆ ਛੱਡ ਕੇ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਤੁਰੰਤ ਰੱਦ ਕਰੇ ਤਾਂ ਕਿ ਦੇਸ ਵਿਚ ਅਮਨ ਸ਼ਾਂਤੀ ਦਾ ਮਾਹੌਲ ਬਰਕਰਾਰ ਰਹਿ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਕ੍ਰਿਸ਼ਨ ਸਿੰਘ , ਕਿਸਾਨ ਬਚਾਓ ਮੋਰਚੇ ਦੇ ਪ੍ਰਧਾਨ ਬੂਟਾ ਸਿੰਘ, ਧਾਰਮਿਕ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਡਲਾ , ਜਗਦੀਪ ਸਿੰਘ ਤਿਹਾੜਾ, ਰਵਿੰਦਰ ਸਿੰਘ ਕਾਕਾ, ਸਰਵਜੀਤ ਸਿੰਘ , ਛਿੰਦਰ ਸਿੰਘ, ਕਰਮਜੀਤ ਸਿੰਘ ਗਰੇਵਾਲ, ਰਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੇ ਅਲਾਵਾ ਹੋਰ ਸਖਸ਼ੀਅਤਾਂ ਮੌਜੂਦ ਸਨ। ਫੋਟੋ ਕੈਪਸ਼ਨ- ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਨਵੀਨਰ ਹਰਚੰਦ ਸਿੰਘ।