ਸਿੱਧਵਾਂਬੇਟ( ਜਸਮੇਲ ਗ਼ਾਲਿਬ)
ਲੁਧਿਆਣਾ ਜ਼ਿਲ੍ਹਾ ਅਤੇ ਤਹਿਸੀਲ ਜਗਰਾਉਂ ਦੇ ਪਿੰਡ ਗਾਲਬ ਰਣ ਸਿੰਘ ਦੇ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਜਗਰਾਓਂ ਮਲਕੀਤ ਸਿੰਘ ਦਾਖਾਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਲੁਧਿਆਣਾ ਨੇ 18 ਲੱਖ ਦੀ ਗਰਾਂਟ ਦਾ ਚੈੱਕ ਸਰਪੰਚ ਜਗਦੀਸ਼ ਚੰਦ ਸ਼ਰਮਾ ਨੂੰ ਭੇਟ ਕੀਤਾ ।ਇਸ ਮੌਕੇ ਚੇਅਰਮੈਨ ਮਲਕੀਤ ਸਿੰਘ ਦਾਖਾ ਚੇਅਰਮੈਨ ਪਲੈਨਿੰਗ ਬੋਰਡ ਜ਼ਿਲ੍ਹਾ ਲੁਧਿਆਣਾ ਨੇ ਕਿਹਾ ਕਿ ਪਿੰਡ ਗਾਲਬ ਰਣ ਸਿੰਘ ਦੀ ਪੰਚਾਇਤ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਦਾ ਕੰਮ ਕਰੇ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਸਮੇਂ ਪਿੰਡ ਦੇ ਸਰਪੰਚ ਜਗਦੀਸ਼ ਸ਼ਰਮਾ ਅਤੇ ਪੰਚਾਇਤ ਨੇ ਮਲਕੀਤ ਸਿੰਘ ਦਾਖਾ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਲੁਧਿਆਣਾ ਦਾ ਧੰਨਵਾਦ ਕੀਤਾ ।ਇਸ ਮੌਕੇ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਮਾਰਕੀਟ ਕਮੇਟੀ ਸੁਰਿੰਦਰਪਾਲ ਸਿੰਘ ਕਾਕਾ ਗਰੇਵਾਲ,ਮੈਂਬਰ ਨਿਰਮਲ ਸਿੰਘ ਮੈਂਬਰ, ਜਗਸੀਰ ਸਿੰਘ ਕਾਲਾ, ਮੈਂਬਰ ਹਰਜੀਤ ਸਿੰਘ ਮੈਂਬਰ,ਜਸਵਿੰਦਰ ਸਿੰਘ ਮੈਂਬਰ,ਹਰਿਮੰਦਰ ਸਿੰਘ, ਆਦਿ ਹਾਜ਼ਰ ਸਨ