ਜਗਰਾਉਂ, ਜਨਵਰੀ 2021( ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ)
ਡੀ ਏ ਵੀ ਸੇਂਟਨਰੀ ਪਬਲਿਕ ਸਕੂਲ ਜਗਰਾਉਂ ਵਿਖੇ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਦੀ ਰਹਿਨੁਮਾਈ ਅਧੀਨ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲਿਆ। ਦੇਸ਼ ਭਗਤੀ ਦੇ ਗੀਤ ਜਿਹੜੇ ਕਿ ਵਿਦਿਆਰਥੀਆਂ ਨੇ ਸੁਣਾਏ ਉਸ ਨਾਲ ਚਾਰੇ ਪਾਸੇ ਦੇਸ਼ ਭਗਤੀ ਦੀ ਲਹਿਰ ਦੌੜ ਗਈ।ਨਾਅਰਾ ਲੇਖਣ, ਵਿਚਾਰ ਲੇਖਣ, ਕਵਿਤਾ ਗਾਇਨ ਮੁਕਾਬਲਿਆਂ ਵਿੱਚ ਬਚਿਆਂ ਨੇ ਬੜੀ ਰੋਚਕਤਾ ਨਾਲ ਭਾਗ ਲਿਆ। ਅਜ਼ਾਦੀ ਦੇ ਮਹੱਤਵ, ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਅਤੇ ਸੰਵਿਧਾਨ ਬਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰਿੰਸੀਪਲ ਸਾਹਿਬ ਸ੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਨ ਅਤੇ ਸ਼ਾਨ ਹਮੇਸ਼ਾ ਕਾਇਮ ਰੱਖਣ ਦੀ ਤਾਕੀਦ ਕੀਤੀ।