ਹਠੂਰ,28,ਜਨਵਰੀ-(ਕੌਸ਼ਲ ਮੱਲ੍ਹਾ)-
ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ ਲਈ ਅੱਜ ਵਿਧਾਨ ਸਭਾ ਹਲਕਾ ਜਗਰਾਓ ਦੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਕਿਸਾਨ ਯੂਨੀਅਨ ਇਕਾਈ ਮੱਲ੍ਹਾ ਦੇ ਆਹੁਦੇਦਾਰਾ ਨੂੰ 21 ਹਜਾਰ ਰੁਪਏ ਦੀ ਸਹਾਇਤਾ ਰਾਸੀ ਦਿੱਤੀ।ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਮਾਰਕੀਟ ਕਮੇਟੀ ਜਗਰਾਓ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਹੋਏ ਨੁਕਸਾਨ ਦੀ ਜਿਮੇਵਾਰ ਕੇਂਦਰ ਦੀ ਬੀ ਜੇ ਪੀ ਸਰਕਾਰ ਹੈ ਕਿਉਕਿ ਕੁਝ ਸਰਾਰਤੀ ਅਨਸਰਾ ਨੇ ਕੇਂਦਰ ਸਰਕਾਰ ਦੇ ਇਸਾਰਿਆਂ ਤੇ ਇਹ ਸਭ ਕੁਝ ਕੀਤਾ ਹੈ।ਉਨ੍ਹਾ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਾਲੇ ਕਾਨੂੰਨ ਜਲਦੀ ਰੱਦ ਕਰਦੀ ਹੈ ਤਾਂ ਕਿਸਾਨ ਆਪੋ-ਆਪਣੇ ਘਰਾ ਨੂੰ ਜਲਦੀ ਪਰਤਨਗੇ ਨਹੀ ਤਾਂ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਮੱਲ੍ਹਾ ਅਤੇ ਕਿਸਾਨ ਯੂਨੀਅਨ ਇਕਾਈ ਮੱਲ੍ਹਾ ਦੇ ਆਹੁਦੇਦਾਰਾ ਨੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਕਮਲਜੀਤ ਸਿੰਘ ਮੱਲ੍ਹਾ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾ ਨਾਲ ਆਏ ਆਗੂਆ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਸਰਪੰਚ ਹਰਬੰਸ ਸਿੰਘ,ਸਾਬਕਾ ਸਰਪੰਚ ਅਮਰਜੀਤ ਸਿੰਘ,ਸਾਬਕਾ ਸਰਪੰਚ ਅਵਤਾਰ ਸਿੰਘ,ਯੂਥ ਆਗੂ ਪਾਲਾ ਸਿੰਘ,ਗੁਰਦੇਵ ਸਿੰਘ ਮੱਲ੍ਹਾ,ਨੰਬਰਦਾਰ ਜਸਪਾਲ ਸਿੰਘ, ਸੁਖਦੇਵ ਸਿੰਘ ਸਿੱਧੂ,ਪਰਮਿੰਦਰ ਸਿੰਘ,ਡਾ:ਮਨਮੋਹਣ ਸਿੰਘ,ਕੁਲਜੀਤ ਸਿੰਘ,ਗੁਰਪ੍ਰੀਤ ਸਿੰਘ,ਬਲਵੀਰ ਸਿੰਘ, ਹਰਦੀਪ ਸਿੰਘ ਸਿੱਧੂ,ਇਕਬਾਲ ਸਿੰਘ,ਜਤਿੰਦਰ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ,ਅਮਨਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਸਹਾਇਤਾ ਰਾਸੀ ਭੇਂਟ ਕਰਦੇ ਹੋਏ।