ਕੁੱਲ ਹਿੰਦ ਕਿਸਾਨ ਸਭਾ ਨੇ ਕੀਤਾ ਰੋਸ ਮਾਰਚ

ਜਗਰਾਓ,ਜਨਵਰੀ 2021-(ਕੌਸ਼ਲ ਮੱਲ੍ਹਾ)-

ਸੰਯੁਕਤ ਕਿਸਾਨ ਮੋਰਚੇ ਦੇ ਹੱਕ ਵਿਚ ਅਤੇ ਕੇਂਦਰ ਸਰਕਾਰ ਦੇ ਖਿਲਾਫ ਅੱਜ ਕੁੱਲ ਹਿੰਦ ਕਿਸਾਨ ਸਭਾ ਵੱਲੋ ਕੰਨੀਆ,ਪਰਜੀਆ,ਕੋਟਉਮਰਾ,ਕੋਟਲੀ ਬਹਾਦਰਕੇ,ਖੁਦਾਈ ਚੱਕ,ਭੁੰਦੜੀ ਆਦਿ ਪਿੰਡਾ ਵਿਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆ ਤਹਿਸੀਲ ਜਗਰਾਓ ਦੇ ਸਕੱਤਰ ਕਾਮਰੇਡ ਗੁਰਦੀਪ ਸਿੰਘ ਕੋਟਉਮਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਤਿਆਰ ਕਰਕੇ ਕਿਸਾਨਾ ਦੇ ਮੌਤ ਦੇ ਵਾਰੰਟ ਜਾਰੀ ਕਰ ਦਿੱਤੇ ਹਨ।ਜਿਸ ਤੋ ਸਾਫ ਸਿੱਧ ਹੋ ਚੁੱਕਾ ਹੈ ਕਿ ਕੇਂਦਰ ਸਰਕਾਰ ਕਿਸਾਨ ਅਤੇ ਮਜਦੂਰ ਵਿਰੋਧੀ ਸਰਕਾਰ ਹੈ।ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਹਿੰਦੋਸਤਾਨ ਨੂੰ ਹਿੰਦੂ ਰਾਸਟਰ ਬਣਾਉਣਾ ਚਾਹੁੰਦੀ ਹੈ ਜਿਸ ਦਾ ਅਸੀ ਸਖਤ ਸਬਦਾ ਵਿਚ ਵਿਰੋਧ ਕਰਦੇ ਹਾਂ।ਉਨ੍ਹਾ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 26 ਜਨਵਰੀ ਨੂੰ ਸਾਤਮਈ ਤਰੀਕੇ ਨਾਲ ਦਿੱਲੀ ਵਿਖੇ ਕੀਤੇ ਟਰੈਕਟਰ ਪਰੇਡ ਦੋਰਾਨ ਬੀ ਜੇ ਪੀ ਸਰਕਾਰ ਨੇ ਕੁਝ ਸਰਾਰਤੀ ਅਨਸਰਾ ਨੂੰ ਲਾਲ ਕਿੱਲੇ ਅੰਦਰ ਭੇਜ ਕੇ ਕਿਸਾਨੀ ਸੰਘਰਸ ਨੂੰ ਬਦਨਾਮ ਕਰਨ ਦੀ ਕੋਸਿਸ ਕੀਤੀ ਪਰ ਹੁਣ ਦੇਸ ਦਾ ਕਿਸਾਨ ਕੇਂਦਰ ਸਰਕਾਰ ਦੀਆ ਲੋਕ ਵਿਰੋਧੀ ਹਰਕਤਾ ਤੋ ਜਾਣੂ ਹੋ ਚੁੱਕਾ ਹੈ ਅਤੇ ਕੇਂਦਰ ਸਰਕਾਰ ਖਿਲਾਫ ਹਰ ਲੜਾਈ ਲੜਨ ਨੂੰ ਤਿਆਰ ਹੈ।ਉਨ੍ਹਾ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋ ਜੋ ਵੀ ਸੰਘਰਸ ਦੀ ਅਗਲੀ ਰੂਪ ਰੇਖਾ ਹੋਵੇਗੀ ਤਾਂ ਕੁੱਲ ਹਿੰਦ ਕਿਸਾਨ ਸਭਾ ਸਭ ਤੋ ਅੱਗੇ ਹੋ ਕੇ ਸੰਘਰਸ ਦਾ ਸਾਥ ਦੇਵੇਗੀ।ਇਸ ਮੌਕੇ ਉਨ੍ਹਾ ਨਾਲ ਹਾਕਮ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤਾ,ਗੁਰਨਾਮ ਸਿੰਘ,ਜੋਗਿੰਦਰ ਸਿੰਘ,ਸੁਖਦੇਵ ਸਿੰਘ,ਮਲਕੀਤ ਸਿੰਘ,ਅਮਰਜੀਤ ਸਿੰਘ,ਪਰਮਜੀਤ ਸਿੰਘ,ਮੱਘਰ ਸਿੰਘ,ਸਿੰਦਰਪਾਲ ਸਿੰਘ,ਭਜਨ ਸਿੰਘ,ਬਲਜੀਤ ਸਿੰਘ,ਸੰਦੀਪ ਸਿੰਘ,ਜੰਗੀਰ ਸਿੰਘ,ਭਾਗ ਸਿੰਘ,ਮਨਜੀਤ ਸਿੰਘ,ਗੁਰਦਿਆਲ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜਦੂਰ ਹਾਜ਼ਰ ਸਨ।

ਫੋਟੋ ਕੈਪਸਨ:- ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਦੇ ਹੋਏ ਕੁਲ ਹਿੰਦ ਕਿਸਾਨ ਸਭਾ ਦੇ ਆਹੁਦੇਦਾਰ ਅਤੇ ਵਰਕਰ।