You are here

ਦਿੱਲੀ ਪਰੇਡ ਵਿਚ ਗਏ ਮੋਗੇ ਜ਼ਿਲ੍ਹੇ ਦੇ 12 ਨੌਜਵਾਨ ਲਾਪਤਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)

ਜਨਵਰੀ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਤਤਆਰੀਆਵਾਲਾ ਦੇ ਲਗਭਗ 12 ਨੌਜਵਾਨ ਕਿਸਾਨ ਸੰਗਠਨਾਂ ਵਲੋਂ ਆਯੋਜਿਤ 26 ਜਨਵਰੀ ਦੀ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਦਿੱਲੀ ਦੇ ਟਿਕਰੀ ਬਾਰਡਰ ਦੇ ਲਈ ਰਵਾਨਾ ਹੋਏ ਸਨ। ਸੂਤਰਾਂ ਮੁਤਾਬਕ ਜਿਹੜੇ ਕਿ ਲਾਪਤਾ ਹੋ ਗਏ ਹਨ ਅਤੇ ਕਿਹਾ ਜਾਂਦਾ ਇਹ 12 ਨੌਜਵਾਨਾਂ ਨੂੰ ਦਿੱਲੀ ਪੁਲਸ ਨੇ ਹਿਰਾਸਤ ’ਚ ਲਿਆ ਹੈ। ਮੋਗਾ ਜ਼ਿਲੇ ਦੇ ਪਿੰਡ ਤਤਾਰੀਏਵਾਲਾ ਦੇ 12 ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਹਿਰਾਸਤ ਵਿਚ ਲਏ ਜਾਣ ਮਗਰੋਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ। ਲੰਘੇ ਕੱਲ ਜਦੋਂ ਪਿੰਡ ਵਾਸੀਆਂ ਕੋਲ ਟਿਕਰੀ ਬਾਰਡਰ ਤੋਂ ਨੌਜਵਾਨਾਂ ਨੂੰ 2 ਟਰੈਕਟਰਾਂ ਸਮੇਤ ਹਿਰਾਸਤ ਵਿਚ ਲਏ ਜਾਣ ਦੀ ਖਬਰ ਪਿੰਡ ਪੁੱਜੀ ਤਾਂ ਸਮੁੱਚੇ ਪਿੰਡ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਹਿਰਾਸਤ ਵਿਚ ਲਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਖਦੇ ਹਨ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਵੀ ਭੜਕਾਊ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਹੈ ’ਤੇ ਇਹ ਨਿਰੋਲ ਖੇਤੀ ਕਰਨ ਵਾਲੇ ਪਰਿਵਾਰਾਂ ਨਾਲ ਸਾਂਝ ਰੱਖਦੇ ਹੋਣ ਕਰ ਕੇ ਕਿਸਾਨ ਹਿਤੈਸ਼ੀ ਧਿਰਾਂ ਦੇ ਸੱਦੇ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਸ ਵੱਲੋਂ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਦਾ ਖਦਸ਼ਾ ਤਾਂ ਹੀ ਹੈ ਜਦੋਂਕਿ ਦਿੱਲੀ ਪੁਲਸ ਨੌਜਵਾਨਾਂ ’ਤੇ ਕਥਿਤ ਤੌਰ ’ਤੇ ਝੂਠੇ ਪੁਲਸ ਮੁਕੱਦਮੇ ਵੀ ਦਰਜ ਕਰ ਸਕਦੀ ਹੈ।