ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ,ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ।  

ਬਰਨਾਲਾ-ਮਹਿਲ ਕਲਾਂ-ਜਨਵਰੀ 2021-(ਗੁਰਸੇਵਕ ਸਿੰਘ  ਸੋਹੀ)-

ਨੇੜਲੇ ਪਿੰਡ ਚੌਹਾਨਕੇ ਖੁਰਦ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਵੱਲੋਂ ਆਪਣੇ ਘਰ ਅੰਦਰ ਪੱਖੇ ਨਾਲ ਲਟਕ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏ ਐੱਸ ਆਈ ਰਫੀ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਸਤਨਾਮ ਸਿੰਘ 25 ਪੁੱਤਰ ਦਰਬਾਰਾ ਸਿੰਘ ਵਾਸੀ ਚੌਹਾਨਕੇ ਖੁਰਦ ਨੇ ਆਪਣੇ ਘਰ ਅੰਦਰ ਕੋਈ ਪਰਿਵਾਰਕ ਮੈਂਬਰ ਨਾ ਹੋਣ ਤੇ ਘਰ ਦੇ ਇਕ ਕਮਰੇ ਅੰਦਰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਸਤਨਾਮ ਸਿੰਘ ਦੇ ਪਿਤਾ ਦਰਬਾਰਾ ਸਿੰਘ ਪੋਸੀ ਚੁਹਾਣਕੇ ਖੁਰਦ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।