ਮਹਿਲ ਕਲਾਂ/ਬਰਨਾਲਾ-ਜਨਵਰੀ 2021-(ਗੁਰਸੇਵਕ ਸਿੰਘ ਸੋਹੀ)-
ਸੈਂਟਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਵਿਖੇ ਚੱਲ ਰਹੇ ਸਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਗੁੰਡਾਗਰਦੀ ਦਾ ਨਾਚ ਬੰਦ ਕਰੇ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਐੱਮਐੱਲਏ ਮੈਂਬਰ ਆਲ ਇੰਡੀਆ ਕਾਂਗਰਸ ਬੀਬੀ ਹਰਚੰਦ ਕੌਰ ਘਨੌਰੀ ਅਤੇ ਸੈਕਟਰੀ ਕਾਂਗਰਸ ਪੰਜਾਬ ਬੀਬੀ ਸੁਦੇਸ਼ ਰਾਣੀ ਜੋਸ਼ੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀਬਾਡ਼ੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਸਮੁੱਚੇ ਲੋਕ ਸਾਥ ਦੇ ਰਹੇ ਹਨ ।ਉਥੇ ਇਸ ਕਿਸਾਨੀ ਅੰਦੋਲਨ ਨੂੰ ਧਾਰਮਿਕ ਸਮਾਜਕ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਦੀ ਵੀ ਵੱਡੇ ਪੱਧਰ ਤੇ ਹਮਾਇਤ ਪ੍ਰਾਪਤ ਹੈ ਅਤੇ ਮੋਦੀ ਸਰਕਾਰ ਨੇ ਇਹ ਕਾਲ਼ੇ ਖੇਤੀਬਾੜੀ ਕਾਨੂੰਨ ਸਰਮਾਏਦਾਰੀ ਪੱਖੀ ਅੰਬਾਨੀ ਅਡਾਨੀ ਦੇ ਇਸ਼ਾਰਿਆਂ ਤੇ ਨੱਚ ਕੇ ਆਪਣੀ ਯਾਰੀ ਪੁਗਾਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾਡ਼ੀ ਕਾਨੂੰਨ ਬਣਾਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਨੂੰ ਦੇਸ਼ ਦਾ ਸਮੁੱਚਾ ਕਿਸਾਨ ਬਰਦਾਸ਼ਤ ਨਹੀਂ ਕਰੇਗਾ। ਅਖੀਰ ਵਿਚ ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ, ਜਾਤ-ਪਾਤ ਅਤੇ ਭਰਮ ਭੁਲੇਖੇ ਕੱਢ ਕੇ ਕਿਸਾਨੀ ਸੰਘਰਸ਼ ਦਾ ਸਾਥ ਦੇਣਾ ਅਤਿ ਜ਼ਰੂਰੀ ਹੈ ਅਤੇ ਵੱਡੀ ਗਿਣਤੀ ਵਿਚ ਔਰਤ ਵਰਗ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਕਰਦੀ ਆ ਰਹੀ ਹੈ ਕਿਉਂਕਿ ਜਿੱਥੇ ਔਰਤਾਂ ਕਿਸਾਨਾਂ ਨਾਲ ਖੇਤੀਬਾੜੀ ਕਰਨ ਵਿੱਚ ਸਹਿਯੋਗ ਕਰਦੀਆਂ ਹਨ ਉੱਥੇ ਕਿਸਾਨੀ ਘੋਲਾਂ ਵਿੱਚ ਅਹਿਮ ਰੋਲ ਨਿਭਾਅ ਰਹੀਆਂ ਹਨ ਅਤੇ ਸ਼ਹੀਦੀਆਂ ਪ੍ਰਾਪਤ ਕਰ ਚੁੱਕੀਆਂ ਹਨ ।ਉਨ੍ਹਾਂ ਸਮੂਹ ਵਰਗ ਦੇ ਲੋਕਾਂ ਨੂੰ ਟਰੈਕਟਰਾਂ ਸਮੇਤ ਦਿੱਲੀ ਪੁੱਜਣ ਦੀ ਅਪੀਲ ਕੀਤੀ ।