ਪਿੰਡ ਛੀਨੀਵਾਲ ਕਲਾਂ ਤੋਂ ਹਰ ਐਤਵਾਰ ਬੱਸ ਦਿੱਲੀ ਲਈ ਰਵਾਨਾ ਹੋਇਆ ਕਰੇਗੀ।  

ਬਰਨਾਲਾ/ਮਹਿਲਕਲਾਂ-ਫ਼ਰਵਰੀ 2021 (ਗੁਰਸੇਵਕ ਸਿੰਘ ਸੋਹੀ)-ਸੈਂਟਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜੋ ਤਿੰਨ ਆਰਡੀਨੈਂਸ ਪਾਸ ਕੀਤੇ ਹਨ। ਉਸ ਦੇ ਵਿਰੋਧ ਵਿੱਚ ਤਕਰੀਬਨ 4 ਮਹੀਨਿਆਂ ਤੋਂ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਹੈ।ਕਾਲੇ ਕਾਨੂੰਨਾਂ ਦਾ ਮੂੰਹ ਤੋੜ ਜਵਾਬ ਦੇਣ ਦੇ ਲਈ ਪਿੰਡ ਛੀਨੀਵਾਲ ਕਲਾਂ ਤੋਂ ਕਿਸਾਨ ਜਥੇਬੰਦੀਆਂ ,ਗਰਾਮ ਪੰਚਾਇਤ ,ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੂਰੇ ਪਿੰਡ ਦੇ ਸਹਿਯੋਗ ਦੇ ਨਾਲ ਬੱਸ ਭਰ ਕੇ ਜਥਾ ਦਿੱਲੀ ਵਿਖੇ ਰਵਾਨਾ ਹੋਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਅਤੇ ਸਹਿਯੋਗ ਦੇ ਨਾਲ ਹਰ ਹਫ਼ਤੇ ਐਤਵਾਰ ਨੂੰ ਸਿੰਘੂ  ਬਾਰਡਰ, ਕੁੰਡਲੀ ਬੈਰੀਅਰ ਤੇ ਜਾਣ ਲਈ ਬੱਸ ਦਿੱਲੀ ਲਈ ਰਵਾਨਾ ਹੋਇਆ ਕਰੇਗੀ। ਇਕ ਹਫ਼ਤੇ ਲਈ ਜਿਹੜਾ ਵਿਅਕਤੀ ਨਹੀਂ ਜਾਵੇਗਾ ਉਸ ਨੂੰ 2100 ਰੁਪਏ ਪ੍ਰਤੀ ਹਫ਼ਤਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸੇ ਦੂਜੇ ਪਿੰਡ ਦੇ ਵਿਅਕਤੀਆ ਨੇ ਜਾਣਾ ਹੈ ਉਨ੍ਹਾਂ ਨੂੰ ਵੀ ਬਗੈਰ ਕਿਰਾਏ ਤੋਂ ਲਿਜਾਇਆ ਜਾਵੇਗਾ।