ਚੱਕਾ ਜਾਮ ਸੱਦੇ ਤੇ ਅਜੀਤਵਾਲ ਵਿਖੇ ਵੱਖ ਵੱਖ ਯੂਨੀਅਨਾਂ ਵੱਲੋਂ ਮੋਗਾ  ਲੁਧਿਆਣਾ ਹਾਈਵੇਅ ਜਾਮ

ਅਜੀਤਵਾਲ ,ਫ਼ਰਵਰੀ  2021(ਬਲਵੀਰ  ਸਿੰਘ ਬਾਠ) 

ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਅੱਜ ਚੱਕਾ ਜਾਮ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਮੋਗਾ ਲੁਧਿਆਣਾ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਬੰਦ ਕੀਤਾ ਗਿਆ  ਸੜਕ ਤੇ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਧਰਨਾ ਲਾਇਆ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਹੋਰ ਤਿੱਖਾ  ਹੋਵੇਗਾ  ਉਨ੍ਹਾਂ ਕਿਹਾ ਕਿ ਦਿੱਲੀ ਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਧਰਨੇ ਵੀ ਲਗਾਤਾਰ ਜਾਰੀ ਰਹਿਣਗੇ  ਅਤੇ ਕਿਸਾਨ ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਿੱਲੀ ਤੋਂ ਵਾਪਸ ਮੋੜਨਗੇ  ਇਸ ਮੌਕੇ ਤੇ ਧਰਨੇ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ  ਉਹ ਕਿਸਾਨਾਂ ਦੇ ਸੰਘਰਸ਼ ਦਾ ਸਹਿਯੋਗ ਕਰਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਲੈ ਕੇ ਪੂਰੀ ਦੁਨੀਆ ਭਰ ਵਿਚ ਵਿਰੋਧ ਹੋ ਰਿਹਾ ਹੈ  ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਗੁਰਪ੍ਰੀਤ ਸਿੰਘ ਭਜੀ ਮਾਸਟਰ ਗੁਰਚਰਨ ਸਿੰਘ ਗੁਰਵਿੰਦਰ ਸਿੰਘ ਡਾਲਾ ਸੰਦੀਪ ਸਿੰਘ ਚੂਹੜਚੱਕ ਜਗਤਾਰ ਸਿੰਘ ਧਾਲੀਵਾਲ ਜਸਦੀਪ ਸਿੰਘ ਗੈਰੀ ਸਵਰਾਜ ਢੁੱਡੀਕੇ  ਸਰਬਜੀਤ ਸਿੰਘ ਢੁੱਡੀਕੇ ਹਰਪਰੀਤ ਡਾਲਾ ਗੋਲਡੀ ਢੁੱਡੀਕੇ ਦਰਸ਼ਨ ਸਿੰਘ ਸੁਰਿੰਦਰ ਸਿੰਘ ਢੁੱਡੀਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ