MPAP ਦੀ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਹੋਈ 

ਮਹਿਲ ਕਲਾਂ/ਬਲਨਾਲਾ-ਫਰਵਰੀ 2021-(ਗੁਰਸੇਵਕ ਸਿੰਘ ਸੋਹੀ)-

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਤੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਬਲਿਹਾਰ ਸਿੰਘ ਗੋਬਿੰਦਗਡ਼੍ਹ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ। ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ.ਮਿੱਠੂ ਮੁਹੰਮਦ ਅਤੇ ਜ਼ਿਲ੍ਹਾ ਆਗੂ ਡਾ.ਕੇਸਰ ਖ਼ਾਨ ਮਾਂਗੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਸੂਬਾ ਕਮੇਟੀ ਦੀਆਂ ਹੋਈਆਂ ਗਤੀਵਿਧੀਆਂ ਦੀ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਹੋਰ ਕਿਹਾ ਕਿ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ 25 ਸਤੰਬਰ 2020 ਤੋਂ ਲੈ ਕੇ ਹੁਣ ਤੱਕ ,ਜਥੇਬੰਦੀ ਦੇ ਡਾਕਟਰ ਸਹਿਬਾਨਾਂ ਵੱਲੋਂ ਦਿੱਤੀ ਹਮਾਇਤ ਦਾ ਧੰਨਵਾਦ ਕਰਦੇ ਹਾਂ ,ਜਿਨ੍ਹਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ ,ਸੰਘੇੜਾ, ਬਰਨਾਲਾ ਅਤੇ ਦਿੱਲੀ ਵਿਖੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਫਰੀ ਮੈਡੀਕਲ ਕੈਂਪਾਂ ਵਿੱਚ ਵੀ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ । ਜ਼ਿਲ੍ਹਾ ਆਗੂ ਡਾ ਕੇਸਰ ਖ਼ਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਟਾਇਮ ਕਿਸਾਨੀ ਸੰਘਰਸ਼ ਚੱਲੇਗਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ  ਦੇ ਡਾਕਟਰ ਆਪਣੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਣਗੇ ।

ਬਲਾਕ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ ਅਤੇ ਬਲਾਕ ਸਕੱਤਰ ਡਾ ਸੁਰਜੀਤ ਸਿੰਘ ਛਾਪਾ ਨੇ ਕਿਹਾ ਕਿ ਮੋਦੀ, ਅਮਿਤ ਸ਼ਾਹ ਅਤੇ ਤੋਮਰ ਦੇ ਪੁਤਲੇ ਫੂਕਣ ਸਮੇਂ ਅਤੇ ਭਾਰਤ ਬੰਦ ਦੇ ਸੱਦੇ ਤੇ ਕਿਸਾਨੀ ਸੰਘਰਸ਼ ਵਿਚ ਜਥੇਬੰਦੀ ਦੇ ਬੈਨਰ ਹੇਠ ਡਾਕਟਰ ਸਹਿਬਾਨਾਂ ਵੱਲੋਂ ਕੀਤੀ ਸ਼ਮੂਲੀਅਤ ਕਾਬਲੇ ਤਾਰੀਫ਼ ਸੀ।

ਬਲਾਕ ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ ਅਤੇ ਡਾ.ਸੁਰਿੰਦਰਪਾਲ ਲੋਹਗੜ ਨੇ ਜਥੇਬੰਦੀ ਵੱਲੋਂ ਕੀਤੇ ਕਾਰਜਾਂ ਦਾ ਵਿਸ਼ਲੇਸ਼ਣ ਕੀਤਾ ।

ਇਸ ਉਪਰੰਤ ਪਹੁੰਚੇ ਸਾਰੇ ਮੈਂਬਰ ਸਹਿਬਾਨਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮੈਂਬਰਾਂ ਨੂੰ ਹੌਂਸਲਾ ਅਫਜ਼ਾਈ ਦੀ ਵਿਚਾਰ ਚਰਚਾ ਕੀਤੀ ਗਈ ਅਤੇ ਜਥੇਬੰਦੀ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਪੂਰੇ ਹਾਊਸ ਵਿੱਚ ਖੁੱਲ੍ਹ ਕੇ ਬਹਿਸ ਕੀਤੀ ਗਈ ।ਇਸ ਸਮੇਂ ਜਥੇਬੰਦੀ ਵਿੱਚ ਸ਼ਾਮਲ ਹੋਏ ਡਾ ਅਬਰਾਰ ਹਸਨ ਅਤੇ ਡਾ ਪ੍ਰਿੰਸ ਰਿਸ਼ੀ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ ਪਰਮਿੰਦਰ ਕੁਮਾਰ, ਡਾ ਪ੍ਰਿੰਸ ਰਿਸ਼ੀ ,ਡਾ ਸੁਖਪਾਲ ਸਿੰਘ, ਡਾ ਨਾਹਰ ਸਿੰਘ, ਡਾ ਸੁਖਵਿੰਦਰ ਸਿੰਘ ਬਾਪਲਾ ,ਡਾ ਗੁਰਭਿੰਦਰ ਸਿੰਘ, ਡਾ  ਬਲਦੇਵ ਸਿੰਘ ਲੋਹਗਡ਼, ਡਾ ਮੁਕਲ ਸ਼ਰਮਾ, ਡਾ ਅਬਰਾਰ ਹਸਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਡਾ. ਸਾਹਿਬਾਨ ਹਾਜ਼ਰ ਸਨ ।