ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਵੋਟ ਪਾਉਣ ਸਮੇਂ ਕਿਸ ਤਰ੍ਹਾਂ ਦੀ ਆਈਡੈਂਟੀਫਿਕੇਸ਼ਨ ਤੁਹਾਡੇ ਕੋਲ ਹੋਵੇ  

ਜਨ ਸ਼ਕਤੀ ਨਿਊਜ਼ ਦੁਆਰਾ ਚੋਣ ਕਮਿਸ਼ਨਰ ਦੀਆਂ ਜ਼ਰੂਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੋਟਰਾਂ ਨੂੰ  ਵੋਟ ਸਮੇਂ ਆਈਡਿੰਟੀਫਿਕੇਸ਼ਨ ਵਰਤਣ ਲਈ ਜ਼ਰੂਰੀ ਜਾਣਕਾਰੀ    

ਜਗਰਾਉਂ, ਫਰਵਰੀ 2021 (ਅਮਨਜੀਤ ਸਿੰਘ ਖਹਿਰਾ  )

14 ਫਰਵਰੀ ਨੂੰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕਰਵਾਈਆਂ ਜਾ ਰਹੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵਲੋਂ ਫੋਟੋ ਵਾਲਾ ਵੋਟਰ ਸ਼ਨਾਖਤੀ ਕਾਰਡ (ਐਪਿਕ ਕਾਰਡ) ਉਪਲਬੱਧ ਨਾ ਹੋਣ ’ਤੇ 15 ਤਰ੍ਹਾਂ ਦੇ ਹੋਰ ਦਸਤਾਵੇਜ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਅਸੀਂ ਜਨ ਸ਼ਕਤੀ ਨਿਊਜ਼ ਦੁਬਾਰਾ ਤੁਹਾਨੂੰ ਦੇਣੀ ਚਾਹੁੰਦੇ ਹਾਂ  ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜੋ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਯੋਗ ਵੋਟਰ ਜਿਸ ਪਾਸ ਫੋਟੋ ਵਾਲਾ ਵੋਟਰ ਸ਼ਨਾਖਤੀ ਕਾਰਡ (ਐਪਿਕ ਕਾਰਡ) ਮੌਜੂਦ ਨਹੀਂ ਹੈ, ਉਹ ਹੋਰ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਡਰਾਇਵਿੰਗ ਲਾਇਸੰਸ, ਪੈਨ ਕਾਰਡ, ਚੋਣਾਂ ਦੀ ਨੋਟੀਫਿਕੇਸ਼ਨ ਹੋਣ ਤੋਂ 45 ਦਿਨ ਪਹਿਲਾਂ ਖੋਲ੍ਹੇ ਗਏ ਬੈਂਕ ਖਾਤੇ ਦੀ ਪਾਸਬੁੱਕ, ਸਮਰੱਥ ਅਧਿਕਾਰੀ ਵਲੋਂ ਜਾਰੀ ਐਸਸੀ/ਐਸਟੀ/ਓਬੀਸੀ ਸਰਟੀਫਿਕੇਟ, ਰਾਸ਼ਨ ਕਾਰਡ, ਸਮਰੱਥ ਅਧਿਕਾਰੀ ਵਲੋਂ ਜਾਰੀ ਕੀਤਾ ਗਿਆ ਅੰਗਹੀਣਤਾ ਸਰਟੀਫਿਕੇਟ, ਅਸਲਾ ਲਾਇਸੰਸ, ਨਰੇਗਾ ਜਾਬ ਕਾਰਡ, ਕਿਰਤ ਮੰਤਰਾਲਾ ਵਲੋਂ ਜਾਰੀ ਸਿਹਤ ਬੀਮਾ ਸਕੀਮ ਸਮਾਰਟ ਕਾਰਡ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਜਿਵੇਂ ਸੇਵਾ ਮੁਕਤ ਪੈਨਸ਼ਨ ਪਾਸਬੁੱਕ/ਪੈਨਸ਼ਨ ਅਦਾਇਗੀ ਆਰਡਰ, ਵਿਧਵਾ ਪੈਨਸ਼ਨ ਹੁਕਮ, ਸੁਤੰਤਰਤਾ ਸੈਨਾਨੀ ਸ਼ਨਾਖਤੀ ਕਾਰਡ, ਜ਼ਮੀਨ ਦੇ ਦਸਤਾਵੇਜ ਜਿਵੇਂ ਪੱਟਾ, ਰਜਿਸਟਰੀ ਆਦਿ, ਹਵਾਈ/ਜਲ ਅਤੇ ਥਲ ਸੈਨਾ ਵਲੋਂ ਫੋਟੋ ਸਮੇਤ ਜਾਰੀ ਸ਼ਨਾਖਤੀ ਕਾਰਡ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ। ਅਸੀਂ ਵੋਟਰਾਂ ਦੇ ਧੰਨਵਾਦੀ ਹੋਵਾਂਗੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਤੁਹਾਡੀ ਸੋਚ ਮੁਤਾਬਕ ਆਪਣੇ ਉਮੀਦਵਾਰ ਨੂੰ ਵੋਟ ਪਾਈ ਜਾਵੇ ਜੋ ਲੋਕਤੰਤਰ ਦੀ ਮਜ਼ਬੂਤੀ ਲਈ ਇਕ ਵੱਡਾ ਕਦਮ ਹੋਵੇਗਾ। ਜਗਰਾਓ ਨਗਰ ਕੌਂਸਲ ਦੇ ਕਿਸੇ ਵੀ ਵੋਟਰ ਨੂੰ ਉੱਪਰ ਦਿੱਤੀਆਂ ਹਦਾਇਤਾਂ ਅਨੁਸਾਰ ਵੋਟ ਪਾਉਣ ਵਿੱਚ ਕੋਈ  ਮੁਸ਼ਕਲ ਆਉਂਦੀ ਹੈ ਤਾਂ ਉਹ ਸਾਡੇ ਸੰਪਰਕ ਨੰਬਰ ਉਪਰ ਫੋਨ ਕਰ ਸਕਦੇ ਹਨ  9878523331 (ਅਮਨਜੀਤ ਸਿੰਘ ਖਹਿਰਾ )