ਕਿਸਾਨ ਅੰਦੋਲਨ ਵਿਚ ਗ੍ਰਿਫਤਾਰ ਕੀਤੇ 6 ਹੋਰ ਲੋਕਾਂ ਦੀ ਜ਼ਮਾਨਤ ਹੋਈ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ,  ਫਰਵਰੀ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਵਿਚ ਗ੍ਰਿਫਤਾਰ ਕੀਤੇ ਗਏ 6 ਹੋਰ ਲੋਕਾਂ ਦੀ ਅੱਜ ਜ਼ਮਾਨਤ ਮਨਜ਼ੂਰ ਹੋ ਗਈ ਹੈ।ਅੱਜ ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਹਨਾਂ ਦੀ ਅੱਜ ਜ਼ਮਾਨਤ ਹੋਈ ਹੈ ਉਹਨਾਂ ਵਿਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।