ਅਜੀਤਵਾਲ, ਫਰਵਰੀ 2021 -( ਬਲਵੀਰ ਸਿੰਘ ਬਾਠ ) ਤਿੱਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਹੈ ਅੱਜ ਦੇ ਦੇਸ਼ ਭਰ ਵਿੱਚ ਬਾਰਾਂ ਤੋਂ ਚਾਰ ਵਜੇ ਤੱਕ ਰੇਲਵੇ ਟਰੈਕ ਦੇ ਜਾਮ ਦੇ ਸੱਦੇ ਤਹਿਤ ਮੋਗਾ ਦੇ ਅਜੀਤਵਾਲ ਦੇ ਰੇਲਵੇ ਟ੍ਰੈਕ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਵਿੱਚ ਭਰਵਾਂ ਇਕੱਠ ਕੀਤਾ ਗਿਆ ਇਸ ਦੌਰਾਨ ਪਿੰਡਾਂ ਤੋਂ ਆਏ ਸੈਂਕੜੇ ਕਿਸਾਨਾਂ ਨੇ ਰੇਲਵੇ ਟਰੈਕ ਤੇ ਜਾਮ ਲਗਾ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਆਖੀ ਇਸ ਮੌਕੇ ਆਗੂ ਸੁਖਦੇਵ ਸਿੰਘ ਕੋਕਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਨੂੰ ਇਹ ਤਿੰਨੋਂ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਉਨ੍ਹਾਂ ਚਿਤਾਵਨੀ ਭਰੇ ਲਹਿਜੇ ਚ ਕੇਂਦਰ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੀਆਂ ਧਮਕੀਆਂ ਤੇ ਪਰਚੀਆਂ ਤੋਂ ਨਹੀਂ ਡਰਦੇ ਇਸ ਮੌਕੇ ਤੇ ਵੱਖ ਵੱਖ ਪਿੰਡਾਂ ਦੇ ਲੋਕ ਵੱਡੀ ਪੱਧਰ ਤੇ ਹਾਜ਼ਰ ਸਨ