ਬੀਕੇਯੂ ਡਕੌਂਦਾ ਵਲੋਂ ਪਿੰਡ ਟਿੱਬਾ ਵਿਖੇ ਨਵੀਂ ਇਕਾਈ ਦਾ ਗਠਨ  

ਹਰਦੇਵ ਸਿੰਘ ਚੀਮਾ ਨੂੰ ਪ੍ਰਧਾਨ ਤੇ ਮਨਜਿੰਦਰ ਸਿੰਘ ਨੂੰ ਖ਼ਜ਼ਾਨਚੀ ਥਾਪਿਆ  

ਮਹਿਲ ਕਲਾਂ/ਬਰਨਾਲਾ-ਫਰਵਰੀ 2021 (ਗੁਰਸੇਵਕ ਸੋਹੀ)-

ਇੱਥੋਂ ਨੇੜਲੇ ਪਿੰਡ ਟਿੱਬਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਹੋਈ ।ਜਿਸ ਵਿੱਚ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਮਲਕੀਅਤ ਸਿੰਘ ਇਨ੍ਹਾਂ ਤੇ  ਨੌਜਵਾਨ ਕਿਸਾਨ ਆਗੂ ਜੱਗਾ ਸਿੰਘ ਛਾਪਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਮੀਟਿੰਗ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਚ ਹੁਣ ਦੇਸ਼ ਦੇ ਸਮੁੱਚੇ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਖ਼ਾਸਕਰ ਨੌਜਵਾਨ ਪੀੜ੍ਹੀ ਹੁਣ ਇੰਨਾ ਕਿਸਾਨੀ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਇਸੇ ਕਾਰਨ ਮੋਦੀ ਸਰਕਾਰ ਬੌਖਲਾ ਚੁੱਕੀ ਹੈ ਤੇ ਕਿਸਾਨੀ ਸੰਘਰਸ਼ ਨੂੰ ਤਾਰੋਪੀਡ ਕਰਨ ਲਈ  ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ ।ਪਰ ਹੁਣ ਲੋਕ ਜਿੰਨਾ ਚਿਰ ਇਹ ਕਾਨੂੰਨ ਵਾਪਸ ਨਹੀਂ ਹੁੰਦੇ ਪਿੱਛੇ ਨਹੀਂ ਮੁੜਨਗੇ ।ਮੀਟਿੰਗ ਉਪਰੰਤ ਨਵੀਂ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ਸੌ ਤੋਂ ਵਧੇਰੇ ਲੋਕਾਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਚੁਣੀ ਗਈ ਕਮੇਟੀ ਵਿੱਚ

ਹਰਦੇਵ ਸਿੰਘ ਚੀਮਾ ਨੂੰ ਕਾਈ ਪ੍ਰਧਾਨ, ਦੀਵਾਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ,ਪ੍ਰੀਤਮ ਸਿੰਘ ਨੂੰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਖਜ਼ਾਨਚੀ ,ਦਰਬਾਰਾ ਸਿੰਘ ਨੂੰ ਜਨਰਲ ਸਕੱਤਰ ,ਲਖਵੀਰ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਰਾਜਿੰਦਰ ਸਿੰਘ ਦਵਿੰਦਰ ਸਿੰਘ, ਜੋਗਿੰਦਰ ਸਿੰਘ, ਰਾਜਵਿੰਦਰ ਸਿੰਘ ਨੂੰ ਮੈਂਬਰ ਚੁਣਿਆ ਗਿਆ ।ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਯੂਨੀਅਨ ਆਗੂਆਂ ਵੱਲੋਂ ਸਿਰੋਪਾਓ ਅਤੇ ਯੂਨੀਅਨ ਦੇ ਬੈਜ ਲਗਾ ਕੇ ਸਨਮਾਨਤ ਕੀਤਾ ਗਿਆ ।ਇਸ ਮੌਕੇ ਨੌਜਵਾਨਾਂ ਨੇ ਆਗੂਆਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਨੂੰ ਠੇਸ ਨਹੀਂ ਪਹੁੰਚਣ ਦੇਣਗੇ ਅਤੇ ਕਿਸਾਨੀ ਸੰਘਰਸ਼ਾਂ ਵਿਚ ਵਧ ਚਡ਼੍ਹ ਕੇ ਹਿੱਸਾ ਲੈਣਗੇ  ।