ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ 28-02-2021ਤੱਕ

ਕਾਮਨ ਸਰਵਿਸ ਸੈਂਟਰਾਂ (ਸੀ ਐਸ ਸੀ) ਵਲੋਂ ਮਿਤੀ 20-02-2021 ਤੱਕ ਕੈਂਪ ਲਗਾਇ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਸਿਹਤ ਬੀਮਾ ਕਾਰਡ ਸੀ ਐਸ ਸੀ ਸੈਂਟਰਾਂ, ਸੇਵਾ ਕੇਂਦਰਾਂ ਅਤੇ ਮਾਰਕੀਟ ਦਫ਼ਤਰ ਵਿਖੇ ਵੀ ਜਾ ਕੇ ਬਣਵਾਏ ਜਾ ਸਕਦੇ ਹਨ

ਜਗਰਾਉਂ ,ਫਰਵਰੀ 2021  (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)

ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਸਬੰਧੀ ਜਾਰੀ ਹਿਦਾਇਤਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਉਪ ਮੰਡਲ ਮੈਜਿਸਟਰੇਟ ਜਗਰਾਉਂ ਜੀ ਪਾਸੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ  ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਕਾਮਨ ਸਰਵਿਸ ਸੈਂਟਰਾਂ (ਸੀ ਐਸ ਸੀ) ਵਲੋਂ ਮਿਤੀ 20-02-2021 ਤੱਕ ਕੈਂਪ ਲਗਾਇ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਸਿਹਤ ਬੀਮਾ ਕਾਰਡ ਸੀ ਐਸ ਸੀ ਸੈਂਟਰਾਂ, ਸੇਵਾ ਕੇਂਦਰਾਂ ਅਤੇ ਮਾਰਕੀਟ ਦਫ਼ਤਰ ਵਿਖੇ ਵੀ ਜਾ ਕੇ ਬਣਵਾਏ ਜਾ ਸਕਦੇ ਹਨ। ਇਸ ਸਿਹਤ ਬੀਮਾ ਕਾਰਡ ਦੀ  ਸਹਾਇਤਾ ਨਾਲ ਲੋੜ ਪੈਣ ਤੇ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਸਾਲ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਦੀ ਕਿਸਮ 01ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ 02 ਜੇ-ਫਾਰਮ ਧਾਰਕ ਕਿਸਾਨ ਪਰਿਵਾਰ,03 ਉਸਾਰੀ ਕਿਰਤੀ ਭਲਾਈ  ਬੋਰਡ ਨਾਲ ਪੰਜੀਕਿ੍ਰਤ ਮਜ਼ਦੂਰ,04ਛੋਟੇ ਵਪਾਰੀ 05 ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪਤਰਕਾਰ 06 ਐਸ ਈ ਸੀ ਸੀ ਡਾਟਾ 2011ਵਿਚ ਸ਼ਾਮਲ ਪਰਿਵਾਰ ਸ਼ਹਿਰ ਅੰਦਰ ਸਥਿਤ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ (ਸੀ ਐਸ ਸੀ) ਸੇਵਾ ਕੇਂਦਰਾਂ ਜਾ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਜਾ ਕੇ ਇਹ ਕਾਰਡ ਬਣਵਾਕੇ ਇਸ ਸੁਵਿਧਾ ਦਾ  ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜ਼ਰੂਰੀ ਹਿਦਾਇਤਾਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਵੈਬਸਾਈਟwww.sha. punjab.gov.inਤੇ ਦੇਖੀਆਂ ਜਾ ਸਕਦੀਆਂ ਹਨ। ਇਸ ਕਾਰਡ ਦੀ ਫ਼ੀਸ 30 ਰੁਪਏ ਪ੍ਰਤੀ ਕਾਰਡ ਹੈ। ਇਸ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸੁਵਿਧਾ ਦਾ ਲਾਭ ਲੈਣ ਲਈ ਅਪੀਲ ਕੀਤੀ ਜਾਂਦੀ ਹੈ।